ਬਲਾਤਕਾਰ ਦੇ ਦੋਸ਼ਾਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਇੱਕ ਵਾਰ ਫਿਰ ਚਰਚਾ ‘ਚ ਆਏ ਹਨ।

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੇ ਇੱਕ ਅਣੋਖੀ ਮੰਗ ਕੀਤੀ ਹੈ। ਰਾਮ ਰਹੀਮ ਨੇ ਆਪਣੀ ਚਿੱਟੀ ਦਾੜ੍ਹੀ ਕਾਲੀ ਕਰਨ ਨੂੰ ਲੈਕੇ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਮੰਗ ਰੱਖੀ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਦਾੜ੍ਹੀ ਰੰਗਣ ਦੀ ਇਜਾਜ਼ਤ ਮੰਗੀ ਪਰ ਨਹੀਂ ਮਿਲੀ।

ਇਸ ਤੋਂ ਬਾਅਦ ਰਾਮ ਰਹੀਮ ਨੇ ਹੁਣ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ। ਇਸ ‘ਤੇ ਫੈਸਲਾ ਆਉਣਾ ਹਾਲੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਰਾਮ ਰਹੀਮ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਚੈਕਅੱਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿੱਚ ਰਿਹਾ ਸੀ।

ਦੱਸ ਦੇਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ‘ਸਾਧਵੀਆਂ ਨਾਲ ਬਲਾਤਕਾਰ ਕਰਨ’ ਤੇ ਡੇਰੇ ਖ਼ਿਲਾਫ਼ ਖ਼ਬਰ ਪ੍ਰਕਾਸ਼ਤ ਕਰਨ ਵਾਲੇ ‘ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ’ ਲਈ ਪਿਛਲੇ ਚਾਰ ਸਾਲਾਂ ਤੋਂ ਕੈਦ ’ਚ ਹਨ । ਰਾਮ ਰਹੀਮ ਨੂੰ ਮੈਡੀਕਲ ਜਾਂਚ ਤੇ ਐਮਰਜੈਂਸੀ ਪੈਰੋਲ ‘ਤੇ ਤਿੰਨ-ਚਾਰ ਵਾਰ ਜੇਲ੍ਹ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ ਪਰ ਹੁਣ ਤੱਕ ਆਮ ਪੈਰੋਲ ਨਹੀਂ ਮਿਲੀ।

Spread the love