ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਡੀਐਮਸੀ ਹਸਪਤਾਲ ਵਿੱਚ ਕਾਂਗਰਸ ਅਤੇ ਭਾਜਪਾ ਦੇ ਹੰਗਾਮੇ ਦੌਰਾਨ ਜ਼ਖ਼ਮੀ ਹੋਏ ਭਾਜਪਾ ਵਰਕਰਾਂ ਦਾ ਹਾਲ ਜਾਨਣ ਲਈ ਪੁੱਜੇ ਇਸ ਦੌਰਾਨ ਉਨ੍ਹਾਂ ਭਾਜਪਾ ਵਰਕਰਾਂ ਦਾ ਹਾਲ ਜਾਣਿਆ ਅਤੇ ਕਾਂਗਰਸ ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ ਉਨ੍ਹਾਂ ਕਿਹਾ ਕਿ ਅੱਜ ਜੋ ਵੀ ਵਾਕਿਆ ਹੋਇਆ ਉਹ ਕਾਂਗਰਸ ਸਰਕਾਰ ਦੀ ਨਾਲਾਇਕੀ ਦਾ ਨਤੀਜਾ ਹੈ ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਚ ਵੀ ਉਹ ਕਾਂਗਰਸ ਸਰਕਾਰ ਦੇ ਘੁਟਾਲੇ ਉਜਾਗਰ ਕਰਦੇ ਰਹਿਣਗੇ ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਕਿਸੇ ਨਿੱਜੀ ਪ੍ਰੋਗਰਾਮ ਨੂੰ ਲੈ ਕੇ ਅੱਜ ਲੁਧਿਆਣਾ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹ ਵਰਕਰਾਂ ਦਾ ਹਾਲ ਜਾਨਣ ਲਈ ਪਹੁੰਚੇ ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ ਉਨ੍ਹਾਂ ਸਿੱਧੇ ਤੌਰ ਤੇ ਲੁਧਿਆਣਾ ਤੋਂ ਕਾਂਗਰਸ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਘੁਟਾਲਿਆਂ ਵਿੱਚ ਮਿਲੀਭੁਗਤ ਹੋਣ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਇਸ ਨਾਲ ਭਾਜਪਾ ਦੇ ਵਰਕਰ ਡਰਨ ਵਾਲੇ ਨਹੀਂ ਨੇ ।

ਉਨ੍ਹਾਂ ਕਿਹਾ ਕਿ ਜਿਵੇਂ ਕਾਂਗਰਸ ਸਰਕਾਰ ਵੇਲੇ ਪਹਿਲਾਂ ਸਿਟੀ ਸੈਂਟਰ ਘੁਟਾਲਾ ਹੋਇਆ ਸੀ ਇੰਪਰੂਵਮੈਂਟ ਟਰੱਸਟ ਘੁਟਾਲਾ ਇਸ ਤੋਂ ਵੀ ਕਿਤੇ ਜ਼ਿਆਦਾ ਵੱਡਾ ਹੋਵੇਗਾ ਉਨ੍ਹਾਂ ਕਿਹਾ ਆਉਂਦੇ ਦਿਨਾਂ ਛੇ ਨਾਂ ਸਾਰਿਆਂ ਦੀ ਪਰਤਾਂ ਭਾਜਪਾ ਖੋਲੇਗੀ, ਉਨ੍ਹਾਂ ਕਿਹਾ ਕਿ ਹਮਲੇ ਵਿੱਚ ਭਾਜਪਾ ਦੇ ਦੱਸ ਵਰਕਰ ਜ਼ਖ਼ਮੀ ਹੋਏ ਨੇ ਅਤੇ ਪੁਲਿਸ ਪ੍ਰਸ਼ਾਸਨ ਤੇ ਵੀ ਉਨ੍ਹਾਂ ਸਵਾਲ ਚੁੱਕਿਆ ਤੇ ਕਿਹਾ ਕਿ ਪੰਜਾਬ ਵਿੱਚ ਇਹ ਕਿਹੋ ਜਿਹਾ ਲੋਕਤੰਤਰ ਹੈ । ਉਨ੍ਹਾਂ ਕਿਹਾ ਕਾਂਗਰਸ ਦੀ ਸਰਕਾਰ ਭ੍ਰਿਸ਼ਟਾਚਾਰ ਨਾਲ ਲਿਪਤ ਹੈ।

Spread the love