ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਤੋਂ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਦੇਣ ਦੀ ਮੰਗ ਕਰਦੀ ਹੈ। ਅੱਜ ਦੇ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਤੋਂ ਕਿਸਾਨ ਮਾਰ ਕਨੂੰਨਾ ਨੂੰ ਰੱਦ ਕਰਨ ਦੀ ਅਤੇ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਹਿਦ ਕਰਦੀ ਹੈ ਕਿ ਨੌਜਵਾਨਾਂ ਨੂੰ ਮਹਾਨ ਸਿੱਖ ਗੁਰੂਆਂ ਦੇ ਇਤਿਹਾਸ ਦੇ ਨਾਲ ਨਾਲ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਸਿੱਖੀ ਸਰੂਪ ਅਤੇ ਸਿੱਖ ਮਾਨ ਮਰਿਆਦਾ ਦਾ ਜਜ਼ਬਾ ਪੈਦਾ ਕੀਤਾ ਜਾ ਸਕੇ। ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਕੂਲ ਪੱਧਰ ਤੋਂ ਹੀ ਸਿੱਖ ਇਤਿਹਾਸ ਨੂੰ ਸਿਲੇਬਸ ਵਿਚ ਸ਼ਾਮਿਲ ਕੀਤਾ ਜਾਵੇ ਅਤੇ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਦੇ ਤੌਰ ਤੇ ਪੜ੍ਹਾੲਿਆ ਜਾਵੇ। ਸਮੂਹ ਪੰਜਾਬ ਵਿਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਵੀ ਬਣਾਇਆ ਜਾਵੇ।

ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਿੱਖ ਬੰਦਿਆਂ ਜਿਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਫੋਰਨ ਰਿਹਾ ਕੀਤਾ ਜਾਵੇ। ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਬਹਿਬਲਕਲਾਂ ਕਾਂਡ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਖਤ ਸਜਾਵਾਂ ਦਿੱਤੀਆਂ ਜਾਣ। ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਹਿਦ ਕਰਦੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਸਿਖੀ ਦੀ ਮੁੱਖਧਾਰਾ ਵਿਚ ਲਿਆਉਣ ਲਈ ਗੁਰਮਤਿ ਕੈਮਪਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਸ਼ੁੱਧ ਗੁਰਬਾਈ ਉਚਾਰਣ ਅਤੇ ਸਵੈ ਰੱਖਿਆ ਲਈ ਮਾਰਸ਼ਲ ਆਰਟਸ ਦੀ ਸਿਖਿਆ ਵੀ ਦਿੱਤੀ ਜਾਵੇਗੀ।

Spread the love