ਬਸਤਾੜਾ ਟੋਲ ਪਲਾਜ਼ਾ ਉੱਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਚ ਕਿਸਾਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਐੱਸ.ਡੀ.ਐਮ. ਆਯੂਸ਼ ਸਿਨਹਾ ਦੇ ਕੇਸ ਦੀ ਨਿਆਂਇਕ ਜਾਂਚ ਹੋਵੇਗੀ ਤੇ ਜਾਂਚ ਪੂਰੀ ਹੋਣ ਤੱਕ ਇਕ ਮਹੀਨੇ ਦੀ ਛੁੱਟੀ ‘ਤੇ ਰਹਿਣਗੇ ਐੱਸ. ਡੀ. ਐਮ. ਆਯੂਸ਼ ਸਿਨਹਾ। ਕਿਸਾਨਾਂ ਅਤੇ ਪ੍ਰਸ਼ਾਸਨ ਦੀ ਸਾਂਝੀ ਪ੍ਰੈੱਸ ਵਾਰਤਾ ਹੋਈ ਜਿਸ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਦੇ ਦੋ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਏਗੀ।

ਤੁਹਾਨੂੰ ਦੱਸ ਦਈਏ ਕਿ 28 ਅਗਸਤ ਨੂੰ ਕਰਨਾਲ ‘ਚ ਭਾਜਪਾ ਆਗੂਆਂ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ‘ਤੇ ਕਰਨਾਲ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਸੀ ਤੇ ਇਸ ਲਾਠੀਚਾਰਜ ‘ਚ ਕਈ ਕਿਸਾਨਾਂ ਦੇ ਸਿਰ ਪਾੜ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ ਜਦਕਿ ਇੱਕ ਕਿਸਾਨ ਸ਼ਹੀਦ ਹੋ ਗਿਆ। ਇਸੇ ਦੇ ਖਿਲਾਫ਼ ਕਿਸਾਨਾਂ ਨੇ ਕਰਨਾਲ ‘ਚ 7 ਸਤੰਬਰ ਨੂੰ ਮਹਾਪੰਚਾਇਤ ਸੱਦੀ। ਇਸ ਮਹਾਪੰਚਾਇਤ ‘ਚ ਕਿਸਾਨਾਂ ਦਾ ਇੰਨਾ ਇਕੱਠ ਹੋਇਆ ਕਿ ਪ੍ਰਸ਼ਾਸਨ ਦੇ ਹੱਥ ਪੈਰ ਫੱੁਲ ਗਏ। ਕਰਨਾਲ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਦੇ 11 ਮੈਂਬਰਾਂ ਨਾਲ ਮੀਟਿੰਗ ਕੀਤੀ ਤਾਂ ਕਿ ਮਸਲੇ ਦਾ ਨਿਪਟਾਰਾ ਹੋ ਸਕਦੇ ਪਰ ਗੱਲ ਨਹੀਂ ਬਣੀ ਜਿਸਤੋਂ ਬਾਅਦ ਗੱੁਸੇ ‘ਚ ਆਏ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਘੇਰ ਲਿਆ। 7 ਸਤੰਬਰ ਤੋਂ ਕਰਨਾਲ ‘ਚ ਕਿਸਾਨਾਂ ਦਾ ਪੱਕਾ ਮੋਰਚਾ ਚੱਲ ਰਿਹਾ ਸੀ ਪਰ ਹੁਣ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਕਰਨਾਲ ਪ੍ਰਸ਼ਾਸਨ ਅਤੇ ਕਿਸਾਨਾਂ ‘ਚ ਸਮਝੌਤਾ ਹੋ ਗਿਆ ਹੈ।

ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ ਐੱਸਡੀਐੱਮ ਵਿਰੁੱਧ ਨਿਆਂਇਕ ਜਾਂਚ ਹੋਵੇਗੀ।ਹਾਈਕੋਰਟ ਦੇ ਸੇਵਾ ਮੁਕਤ ਜੱਜ ਕਰਨਗੇ ਮਾਮਲੇ ਦੀ ਜਾਂਚ।ਜਾਂਚ ਪੂਰੀ ਹੋਣ ਤੱਕ ਛੁੱਟੀ ‘ਤੇ ਰਹਿਣਗੇ ਆਯੂਸ਼ ਸਿਨਹਾ।ਮ੍ਰਿਤਕ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ‘ਚੋਂ ਦੋ ਮੈਂਬਰਾਂ ਨੂੰ ਦਿੱਤੀ ਜਾਵੇਗੀ ਡੀਸੀ ਰੈਂ ਦੀ ਨੌਕਰੀ, ਇਨਾਂ੍ਹ ਗੱਲਾਂ ‘ਤੇ ਕਿਸਾਨਾਂ ਅਤੇ ਪ੍ਰਸ਼ਾਸ਼ਨ ਦੀ ਸਹਿਮਤੀ ਬਣੀ ਹੈ।

Spread the love