ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਗ੍ਰਿਫਤਾਰੀ ‘ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਉਸ ਖ਼ਿਲਾਫ਼ ਜਿੰਨੀਆਂ ਵੀ ਐਫਆਈਆਰਜ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।

ਹਾਈਕੋਰਟ ਨੇ ਆਪਣੇ 46 ਪੰਨਿਆਂ ਦੇ ਆਦੇਸ਼ ਵਿੱਚ ਸਪੱਸ਼ਟ ਕਿਹਾ ਹੈ ਕਿ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਦੇ ਵਿਰੁੱਧ ਸਾਰੀਆਂ ਐਫ.ਆਈ.ਆਰ. ‘ਤੇ ਰੋਕ ਹੋਵੇਗੀ, ਤੇ ਉਨ੍ਹਾਂ ਨੂੰ ਕਿਸੇ ਵੀ ਕੇਸ ਵਿੱਚ ਪੇਸ਼ ਹੋਣ ਤੋਂ ਛੋਟ ਹੋਵੇਗੀ।

ਇਸ ਦੇ ਨਾਲ ਹੀ ਸੈਣੀ ਨੂੰ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ, ਇਸ ਦੇ ਲਈ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਬਲੇਂਕੇਟ ਬੇਲ ‘ਤੇ ਫ਼ੈਸਲਾ ਦਿੰਦੇ ਹੋਏ ਹੁਕਮ ਦਿੱਤਾ ਹੈ। ਇਸ ਤਰਾਂ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ।

Spread the love