ਆਪਣੀਆਂ ਮੰਗਾ ਨੂੰ ਲੈ ਕੇ ਪਨਬਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ 6 ਤਾਰੀਖ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੋਈ ਹੈ।

ਉਸ ਤਹਿਤ ਅੱਜ ਪੰਜਾਬ ਦੇ 27 ਡਿਪੂਆਂ ਵਿੱਚ ਕਰਮਚਾਰੀਆਂ ਵੱਲੋਂ ਢੋਲ ਮਾਰਚ ਕੱਢਿਆ ਜਾਣਾ ਸੀ, ਪਰ ਇਹ ਢੋਲ ਮਾਰਚ ਕਰਮਚਾਰੀਆਂ ਵੱਲੋਂ ਰੱਦ ਕਰਕੇ ਕਿਸਾਨ ਜਥੇਬੰਦੀਆਂ ਦੀ ਕਾਲ ‘ਤੇ ਬਿਲਕੁਲ ਸ਼ਾਂਤਮਈ ਢੰਗ ਨਾਲ ਕੱਢਿਆ ਗਿਆ। ਕਿਸੇ ਵੀ ਤਰ੍ਹਾਂ ਦਾ ਢੋਲ ਇਸ ਮਾਰਚ ਵਿੱਚ ਨਹੀਂ ਸ਼ਾਮਲ ਕੀਤਾ ਗਿਆ।

ਕਰਮਚਾਰੀਆਂ ਨੇ ਦੱਸਿਆ ਕਿ ਮੁਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਸਰਕਾਰ ਸਾਨੂੰ ਨੋਟਿਸ ਭੇਜ ਰਹੀ ਹੈ ਕਿ ਜੇਕਰ ਮੁਲਾਜ਼ਮਾ ਵੱਲੋਂ ਹੜਤਾਲ ਵਾਪਸ ਨਹੀਂ ਲਈ ਤਾਂ ਉਨ੍ਹਾਂ ਉੱਤੇ ਵਿਭਾਗ ਕਾਰਵਾਈ ਕਰੇਗਾ। ਉਨ੍ਹਾਂ ਨੇ ਕਿਹਾ ਕਿ ਨੋਟਿਸ ਵਿੱਚ ਇੱਥੋਂ ਤੱਕ ਵੀ ਲਿਖਿਆਹੈ ਕਿ ਜੋ ਵਿੱਤੀ ਨੁਕਸਾਨ ਪੰਜਾਬ ਸਰਕਾਰ ਨੂੰ ਇਨ੍ਹਾਂ ਦਿਨਾਂ ਵਿੱਚ ਹੋਇਆ ਹੈ, ਉਸ ਦਾ ਹਰਜਾਨਾ ਪੰਜਾਬ ਸਰਕਾਰ ਕਰਮਚਾਰੀਆਂ ਕੋਲੋਂ ਵਸੂਲ਼ੇਗੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀ ਧਮਕੀਆਂ ਤੋਂ ਅਸੀਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ। ਜੇਕਰ 14 ਤਾਰੀਖ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 15 ਤਾਰੀਖ ਤੋਂ ਨੈਸ਼ਨਲ ਹਾਈਵੇਅ ਜਾਮ ਕਰਨਗੇ।

Spread the love