ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੀ ਲੜਾਈ ਹਰਿਆਣਾ ਅਤੇ ਦਿੱਲੀ ‘ਚ ਜਾ ਕੇ ਲੜਨ। ਪੰਜਾਬ ‘ਚ ਕਿਸਾਨ ਅੰਦੋਲਨ ਨਾਲ ਸੂਬੇ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ 113 ਵੱਖ-ਵੱਖ ਥਾਵਾਂ ‘ਤੇ ਧਰਨੇ ਲੱਗੇ ਹੋਏ ਹਨ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮੇਰੀ ਅਪੀਲ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ। ਇਨਹਾਂ ਸ਼ਰਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਨੇ ਹੁਸ਼ਿਆਰਪੁਰ ‘ਚ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ ਮੁਆਫ ਮੌਕੇ ਦਿੱਤਾ। ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਵਿਰੋਧ ਕਰਨ ਦੀ ਬਜਾਏ ਕਿਸਾਨ ਦਿੱਲੀ ਜਾ ਕੇ ਵਿਰੋਧ ਕਰਨ।

ਅਸੀਂ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਜੇ ਅਸੀਂ ਕਿਸਾਨਾਂ ਨੂੰ ਰੋਕਦੇ ਤਾਂ ਦਿੱਲੀ ਤੱਕ ਕਿਸਾਨਾਂ ਦੀ ਅਵਾਜ਼ ਨਹੀਂ ਪਹੁੰਚਣੀ ਸੀ। ਇਸਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਨਵਾਂ ਸ਼ਹਿਰ ਪਹੁੰਚੇ। ਨਵਾਂ ਸ਼ਹਿਰ ‘ਚ ਮੁੱਖ ਮੰਤਰੀ ਵੱਲੋਂ ਕਰਜ਼ ਮੁਆਫੀ ਦੇ ਚੈੱਕ ਵੰਡੇ ਗਏ। ਬੇਜ਼ਮੀਨੇ ਤੇ ਮਜ਼ਦੂਰ ਕਿਸਾਨਾਂ ਨੂੰ ਇਹ ਚੈੱਕ ਵੰਡੇ ਗਏ ਹਨ ।

ਉਥੇ ਹੀ ਨਵਾਂ ਸ਼ਹਿਰ ‘ਚ ਮੁੱਖ ਮੰਤਰੀ ਨੇ ਖੇਤੀਬਾੜੀ ਕਾਲਜ ਦਾ ਵੀ ਨੀਂਹ ਪੱਥਰ ਰੱਖਿਆ ‘ਤੇ ਏਸ ਮੌਕੇ ਮੁੱਖ ਮੰਤਰੀ ਕੈਪਟਨ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਨੂੰ ਘੇਰਿਆ। ਕੈਪਟਨ ਨੇ ਕਿਹਾ ਕਿ ਅਕਾਲੀਆਂ ਦੀ ਮਰਜ਼ੀ ਨਾਲ ਖੇਤੀ ਕਾਨੂੰਨ ਬਣਾਏ ਗਏ। ਹੁਣ ਜਦੋਂ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਹ ਪਲਟੀ ਮਾਰ ਗਏ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਾਵਰਾਂ ਨੂੰ ਮੁਆਵਜ਼ਾ ਤੇ ਜਲਦ ਸਰਕਾਰੀ ਨੌਕਰੀ ਦੇਣ ਦੀ ਗੱਲ ਕਹੀ।

Spread the love