ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਭਾਜਪਾ ਦਫ਼ਤਰ ‘ਚ ਹੋਏ ਪ੍ਰੋਗਰਾਮ ਦੌਰਾਨ ਦੇਸ਼ ਦੇ ਦਿੱਗਜ਼ ਲੀਡਰ ਤੇ ਸਰਵਉੱਚ ਅਹੁਦੇ ‘ਤੇ ਬਿਰਾਜਮਾਨ ਰਹੇ ਗਿਆਨੀ ਜੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੂੰ ਅਧਿਕਾਰਤ ਤੌਰ ‘ਤੇ ਪਾਰਟੀ ‘ਚ ਸ਼ਾਮਿਲ ਕੀਤਾ ਗਿਆ।

ਇਸ ਮੌਕੇ ‘ਤੇ ਮੌਜੂਦ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੰਦਰਜੀਤ ਸਿੰਘ ਦੇ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਖੁਸ਼ੀ ਜਤਾਈ। ਬਕਾਇਦਾ ਉਨ੍ਹਾਂ ਨੇ ਪੰਜਾਬੀ ‘ਚ ਸੰਬੋਧਨ ਕਰਕੇ ਇੰਦਰਜੀਤ ਸਿੰਘ ਦੇ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸੁਆਗਤ ਕੀਤਾ।ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਹਨ।

Spread the love