ਸਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਅੰਦਰ ਸਿਆਸੀ ਪਾਰਟੀਆਂ ‘ਤੇ ਪ੍ਰਚਾਰ ਕਰਨ ਤੇ ਰੋਕ ਲਗਾਏ ਜਾਣ ਦਾ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਕਿਸਾਨਾਂ ਦੀ ਗੱਲ ਕਰ ਰਹੀਆਂ ਹਨ ਅਤੇ ਕਿਸਾਨ ਜਥੇਬੰਦੀਆਂ ਨੂੰ ਦੇਸ਼ ਵਿੱਚ ਇੱਕੋ ਹੀ ਰਣਨੀਤੀ ਅਪਨਾਉਣੀ ਚਾਹੀਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਕਿਸੇ ਤਰਾਂ ਦਾ ਵੀ ਪ੍ਰਚਾਰ ਕਰਨ ਦੇਵਾਂਗੇ।

ਗਰੇਵਾਲ ਨੇ ਕਿਹਾ ਕਿ ਰਾਜੇਵਾਲ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਕਰਨ ਤੋਂ ਰੋਕ ਰਹੇ ਹਨ। ਜਿਸ ਨਾਲ ਸਿਆਸੀ ਪਾਰਟੀਆਂ ਦੇ ਨਾਲ-ਨਾਲ ਆਮ ਲੋਕਾਂ ਅਤੇ ਕਿਸਾਨ ਨੂੰ ਵੀ ਨੁਕਸਾਨ ਪਹੁੰਚੇਗਾ, ਕਿਉਂਕਿ ਸਿਆਸੀ ਪਾਰਟੀਆਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਹਿੱਤ ਦੀ ਗੱਲ ਕਰਨਗੀਆਂ। ਜਦਕਿ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਭਾਜਪਾ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਕਰਨ ਦੇਣਾ ਚਾਹੀਦਾ ਹੈ, ਜੋ ਕਿ ਸਹੀ ਹੈ। ਇਸੇ ਤਰ੍ਹਾਂ ਪੰਜਾਬ ਦੀ ਕਿਸਾਨ ਜਥੇਬੰਦੀਆਂ ਨੂੰ ਪੂਰੇ ਦੇਸ਼ ਦੇ ਮੁਤਾਬਕ ਹੀ ਰਣਨੀਤੀ ਅਪਣਾਉਣੀ ਚਾਹੀਦੀ ਹੈ।

Spread the love