ਗੜ੍ਹਸ਼ੰਕਰ ਵਿਖੇ ਇੱਕ ਵਿਸ਼ੇਸ਼ ਪੱਤਰਕਾਰ ਵਾਰਤਾ ‘ਚ ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਹਲਕੇ ਨੂੰ ਜਾਣਬੁੱਝ ਕੇ ਅਣਗੋਲਿਆ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਹਲਕੇ ਵਿਚ ਲਗਭਗ ਸਾਰੀਆਂ ਹੀ ਸੜਕਾਂ ਦਾ ਬੁਰਾ ਹਾਲ ਹੈ। ਸੰਚਾਈ ਵਾਲੇ ਟਿਊਬਵੈੱਲ ਖਰਾਬ ਪਏ ਹਨ। ਸ਼ਹਿਰ ਵਿਚ ਪਾਣੀ ਦੀ ਨਿਕਾਸੀ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਪਰ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਹਲਕੇ ਵਿਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਵਿਕਾਸ ਕੰਮਾਂ ਨੂੰ ਅਣਗੋਲਿਆ ਕਰਨ ਕਰਕੇ ਲੋਕਾਂ ਵਿਚ ਰੋਸ ਹੈ।

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਜਦੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੜ੍ਹਸ਼ੰਕਰ ਜਾਂ ਫਿਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਉਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਘਿਰਾਓ ਕਰਕੇ ਮੁੱਖ ਮੰਤਰੀ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ।

Spread the love