ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਰਿੰਦਰ ਸਿੰਘ ਕਾਹਲੋਂ ਨੂੰ ਜ਼ੁਬਾਨ ‘ਤੇ ਲਗਾਮ ਲਗਾਉਣ ਨੂੰ ਕਿਹਾ। ਰਾਕਜੇਵਾਲ ਨੇ ਕਿਹਾ ਕਿ ਸਾਨੂੰ ਪੜਾਉਣ ਦੀ ਕੋਸ਼ਿਸ ਨਾ ਕਰੇ ਹਰਿੰਦਰ ਸਿੰਘ ਕਾਹਲੋਂ, ਨਹੀਂ ਅਸੀਂ ਘਿਰਾਓ ਕਰਕੇ ਬਖਸ਼ਣਾ ਨਹੀਂ। ਰਾਜੇਵਾਲ ਨੇ ਕਿਹਾ ਕਿ ਗਾਲ ਤੋਂ ਬਿਨਾਂ ਭਾਜਪਾ ਵਾਲਿਆ ਨੂੰ ਕੁਝ ਸੁਝਦਾ ਹੀ ਨਹੀਂ । ਇਸਦੇ ਨਾਲ ਹੀ ਰਾਜੇਵਾਲ ਨੇ ਮੁੱਖ ਮੰਤਰੀ ਕੈਪਟਨ ਨੂੰ ਵੀ ਚਿਤਾਵਨੀ ਦਿੱਤੀ।

ਤੁਹਾਨੂੰ ਦੱਸ ਦੇਈਏ ਕਿ ਹਰਿੰਦਰ ਸਿੰਘ ਕਾਹਲੋਂ ਨੇ ਆਪਣੇ ਭਾਸ਼ਣ ‘ਚ ਕਿਸਾਨਾਂ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਤੇ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕੀਤੀ ਸੀ।

ਹਰਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਇੰਨਾ ਕਾਲੇ ਕਾਨੂੰਨਾਂ ਦਾ ਕੋਈ ਨੁਕਸਾਨ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਮੈਂ ਪ੍ਰਧਾਨ ਮੰਤਰੀ ਦੀ ਥਾਂ ਹੁੰਦਾ ਤਾਂ ਕਿਸਾਨਾਂ ਦੇ ਡਾਂਗਾਂ ਮਾਰ-ਮਾਰ ਹੁਣ ਨੂੰ ਜੇਲ੍ਹਾਂ ‘ਚ ਬੰਦ ਕਰ ਦਿੰਦਾ ਤੇ ਹੁਣ ਸਾਨੂੰ ਇੰਝ ਹੀ ਕਰਨਾ ਪੈਣਾ। ਹਰਿੰਦਰ ਸਿੰਘ ਕਾਹਲੋਂ ਦੀ ਇਸ ਭੱਦੀ ਟਿੱਪਣੀ ‘ਤੇ ਕਿਸਾਨ ਆਗੂ ਬਲਬੀਰ ਸਿੰਘ ਆਗੂ ਭੜਕ ਉੱਠੇ ਹਨ।

Spread the love