ਜਲੰਧਰ , 14 ਸੰਤਬਰ

ਜਿੱਥੇ ਇੱਕ ਪਾਸੇ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਬਰੂੰਹਾਂ ‘ਤੇ ਡਟੇ ਹੋਏ ਹਨ ਬਿਨਾਂ ਕਿਸੇ ਪ੍ਰਵਾਹ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਇੰਨਾ ਹੀ ਨਹੀਂ ਅੰਦੋਲਨ ‘ਚ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ।

ਉੱਥੇ ਹੀ ਕਿਸਾਨਾਂ ਵੱਲੋਂ ਭਾਜਪਾ ਸਰਕਾਰ ਲਗਾਤਾਰ ਵਿਰੋਧ ਵੀ ਜਾਰੀ ਹੈ ਹੈ। ਇਨ੍ਹਾਂ ਵਿਰੋਧ ਹੋਣ ਦੇ ਬਾਵਜੂਦ ਵੀ ਭਾਜਪਾ ਆਗੂਆਂ ਦਾ ਕਿਸਾਨ ਵਿਰੋਧੀ ਭੱਦੀਆਂ ਟਿੱਪਣੀਆਂ ਕਰਨਾ ਸਹੀ ਨਹੀਂ ਜਾਪਦਾ। ਤਾਜ਼ਾ ਮਾਮਲਾ ਜਲੰਧਰ ਦਾ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ‘ਚ ਭਾਜਪਾ ਪੰਜਾਬ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦਾ ਪਾਰਟੀ ਵੱਲੋਂ ਇੱਕ ਦਫ਼ਤਰ ‘ਚ ਸਵਾਗਤ ਕੀਤਾ ਗਿਆ। ਇਸ ਦੌਰਾਨ ਹਰਿੰਦਰ ਸਿੰਘ ਕਾਹਲੋਂ ਨੇ ਆਪਣੇ ਭਾਸ਼ਣ ‘ਚ ਕਿਸਾਨਾਂ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਤੇ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਬੋਲਦਿਆਂ ਕਿਹਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇੰਨਾ ਕਾਲੇ ਕਾਨੂੰਨਾਂ ਦਾ ਕੋਈ ਨੁਕਸਾਨ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਮੈਂ ਪ੍ਰਧਾਨ ਮੰਤਰੀ ਦੀ ਥਾਂ ਹੁੰਦਾ ਤਾਂ ਕਿਸਾਨਾਂ ਦੇ ਡਾਂਗਾਂ ਮਾਰ-ਮਾਰ ਹੁਣ ਨੂੰ ਜੇਲ੍ਹਾਂ ‘ਚ ਬੰਦ ਕਰ ਦਿੰਦਾ ਤੇ ਹੁਣ ਸਾਨੂੰ ਇੰਝ ਹੀ ਕਰਨਾ ਪੈਣਾ।

Spread the love