14 ਸਤੰਬਰ

ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਸ ਹਿੰਦੀ ਸਪਤਾਹ ਵਿਖੇ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਤੋਂ ਵੀ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਭਾਗ ਲਿਆ।

ਇਸ ਹਿੰਦੀ ਸਪਤਾਹ ਵਿਚ ਆਏ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਹਿੰਦੀ ਭਾਸ਼ਾ ਨੂੰ ਲੈ ਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਹੈ ਪਰ ਇਸ ਦੇ ਨਾਲ ਦੂਜੀਆਂ ਭਾਸ਼ਾਵਾਂ ਦਾ ਵੀ ਮਾਣ ਸਤਿਕਾਰ ਕਰਨਾ ਚਾਹੀਦਾ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਲੋਕ ਆਪਣੀਆਂ ਭਾਸ਼ਾਵਾਂ ਨਾਲੋਂ ਟੁੱਟ ਕੇ ਦੂਜੀਆਂ ਭਾਸ਼ਾਵਾਂ ਨੂੰ ਜ਼ਿਆਦਾ ਸਤਿਕਾਰ ਦੇ ਰਹੇ ਨੇ ਪਰ ਆਪਣੀ ਮਾਤ ਭਾਸ਼ਾ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਆਪਣੀ ਮਾਤ ਭਾਸ਼ਾ ਦੇ ਨਾਲ ਨਾਲ ਦੂਜੀਆਂ ਭਾਸ਼ਾਵਾਂ ਨੂੰ ਵੀ ਸਤਿਕਾਰ ਦੇਣਾ ਚਾਹੀਦਾ।

ਇਸ ਮੌਕੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਨੇ ਇਸ ਹਿੰਦੀ ਸਪਤਾਹ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਜਿੱਥੇ ਸਨਮਾਨ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਦਿਸ਼ਾ ਨਿਰਦੇਸ਼ ਭਾਸ਼ਾ ਵਿਭਾਗ ਨੂੰ ਜਾਰੀ ਕੀਤੇ ਜਾਂਦੇ ਨੇ ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਉਹ ਅਜਿਹੇ ਸਪਤਾਹ ਭਾਸ਼ਾ ਵਿਭਾਗ ਵਿਖੇ ਕਰਵਾਉਂਦੇ ਰਹਿੰਦੇ ਨੇ ਅਤੇ ਇਸੇ ਲੜੀ ਹੇਠ ਉਨ੍ਹਾਂ ਵੱਲੋਂ ਅੱਜ ਇਹ ਹਿੰਦੀ ਸਪਤਾਹ ਮਨਾਇਆ ਗਿਆ ਜਿਸ ਵਿਚ ਪੰਜਾਬ ਅਤੇ ਬਾਹਰਲੇ ਰਾਜਾਂ ਤੋਂ ਆਏ ਹੋਏ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਆਪਣੇ ਆਪਣੇ ਵਿਚਾਰ ਇਸ ਸੰਸਥਾ ਵਿੱਚ ਪੇਸ਼ ਕੀਤੇ ਹਨ।

Spread the love