ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਲਈ ਵਿਰੋਧ ਜਾਰੀ ਹੈ। ਇਸੇ ਕੜੀ ਵਿੱਚ, ਅੱਜ ਸਮੂਹ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਇੱਥੇ ਵਿਰੋਧ ਪ੍ਰਦਰਸ਼ਨ ਕੀਤਾ।

ਉਨ੍ਹਾਂ ਨੇ ‘ਭਰਾਵਾਂ ਦਾ ਢਾਬਾ’ ਤੋਂ ਜਲਿਆਂਵਾਲਾ ਬਾਗ ਤੱਕ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਧਾਰਾ -144 ਲਾਗੂ ਹੋਣ ਕਾਰਨ ਇਨ੍ਹਾਂ ਸਾਰਿਆਂ ਨੂੰ ਬਾਗ ਦੇ ਅੱਗੇ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਜਲਿਆਂਵਾਲਾ ਬਾਗ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਭਾਜਪਾ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਸ਼ਹੀਦਾਂ ਦੇ ਪਰਿਵਾਰ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਨਾਰਾਜ਼ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸੁੰਦਰੀਕਰਨ ਦੀ ਆੜ ਵਿੱਚ ਸ਼ਹੀਦਾਂ ਨਾਲ ਜੁੜੇ ਪ੍ਰਤੀਕਾਂ ਨਾਲ ਛੇੜਛਾੜ ਕੀਤੀ ਗਈ ਹੈ।

ਬੀਤੇ ਦਿਨ ਭਾਜਪਾ ਆਗੂ ਲਕਸ਼ਮੀ ਕਾਂਤ ਚਾਵਲਾ ਵੀ ਆਏ ਸੀ ਤੇ ਉਨ੍ਹਾਂ ਨੇ ਖੁਦ ਆਪਣੇ ਮੂੰਹੋ ਕਬੂਲਿਆ ਕਿ ਉਨ੍ਹਾਂ ਦੀ ਸਰਕਾਰ ਨੇ ਜਲ੍ਹਿਆਵਾਲਾ ਬਾਗ ਦੀ ਦਿੱਖ ਨੂੰ ਵਿਗਾੜ ਦਿੱਤਾ ।ਲਕਸ਼ਮੀ ਕਾਂਤ ਚਾਵਲਾ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਜਲ੍ਹਿਆਵਾਲਾ ਬਾਗ ਨੂੰ ਸੈਲ਼ਫੀ ਮੁਆਇੰਟ ਬਣਾ ਦਿੱਤਾ ਗਿਆ ਹੈ।

Spread the love