ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ।

30 ਸਤੰਬਰ ਤੱਕ ਪਨਬਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਨੂੰ ਟਾਲ ਦਿੱਤਾ ਹੈ ਤੇ ਸਰਕਾਰ ਨੂੰ ਫੈਸਲਾ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਹਾਲਾਂਕਿ ਸਰਕਾਰ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ ਪਰ ਜਥੇਬੰਦੀਆਂ ਨੇ ਖੁਲ੍ਹਾ ਸਮਾਂ ਦਿੱਤਾ ਕਿ 15 ਦਿਨਾਂ ‘ਚ ਸਾਡੀਆਂ ਮੰਗਾਂ ‘ਤੇ ਵਿਚਾਰ ਕਰਕੇ ਦੱਸੋ ਕਿ ਸਾਡੀਆਂ ਮੰਗਾਂ ਮੰਨਣੀਆਂ ਨੇ ਜਾਂ ਨਹੀਂ ।

ਜੇ ਨਹੀਂ ਤਾਂ ਸਾਡੀ ਅਣਤਾਲ ਫਿਰ ਤੋਂ ਸ਼ੁਰੂ ਹੋ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਅੱਜ ਪਨਬਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਸੰਦੀਪ ਸੰਧੂ ਅਤੇ ਹੋਰਨਾਂ ਅਧਿਕਾਰੀਆਂ ਨਾਲ ਹੋਈ। ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ ਕੱਚੇ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਤੀਹ ਫ਼ੀਸਦੀ ਵਾਧਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ। ਬਾਕੀ ਮੰਗਾ ਬਾਰੇ ਅਧਿਕਾਰੀਆਂ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ ।

ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ 842 ਨਵੀਆਂ ਬੱਸਾਂ ਰੋਡਵੇਜ਼ ਦੇ ਬੇੜੇ ਵਿਚ ਸ਼ਾਮਲ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੰਦੀਪ ਸੰਧੂ ਨੇ ਕਿਹਾ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਇਸ ‘ਤੇ ਕੋਈ ਫ਼ੈਸਲਾ ਹੋਵੇਗਾ। ਇਸ ਨੂੰ ਲੈ ਕੇ ਉਨ੍ਹਾਂ ਨੇ ਮੁਲਾਜ਼ਮਾਂ ਤੋਂ ਇਕ ਹਫ਼ਤੇ ਦਾ ਵਕਤ ਮੰਗਿਆ ਪਰ ਕੱਚੇ ਮੁਲਾਜ਼ਮਾਂ ਨੇ 15 ਦਿਨ ਦਾ ਸਮਾਂ ਦੇ ਦਿੱਤਾ।

Spread the love