ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦੇ ਵੱਡੇ ਜਥੇ ਲਗਾਤਾਰ ਦਿੱਲੀ ਲਈ ਰਵਾਨਾ ਹੋ ਰਹੇ ਹਨ।

ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 28 ਵਾਂ ਜਥਾ ਦਿੱਲੀ ਨੂੰ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਨੇ ਉਨ੍ਹਾਂ ਦੇ ਵੱਡੇ ਜਥੇ ਟਰਾਲੀਆਂ ਟਰੈਕਟਰਾਂ ਟ੍ਰੇਨਾਂ ਰਾਹੀਂ ਦਿੱਲੀ ਬਾਰਡਰ ਤੇ ਜਾ ਰਹੇ ਹਨ ਤਾਂ ਜੋ ਕਿ ਕਿਸਾਨ ਵੱਡੀ ਗਿਣਤੀ ਵਿਚ ਉੱਥੇ ਪਹੁੰਚ ਕੇ ਇਕ ਵਾਰ ਫਿਰ ਆਪਣੀ ਇਕਜੁੱਟਤਾ ਦਾ ਸਬੂਤ ਦੇ ਸਕਣ।

ਨਿੱਤ ਦਿਨ ਭਾਜਪਾ ਆਗੂਆਂ ਦੇ ਆ ਰਹੇ ਭੜਕਾਊ ਬਿਆਨਾਂ ‘ਤੇ ਕਿਸਾਨਾਂ ਨੇ ਕਿਹਾ ਕਿ ਉਹ ਅਜਿਹਾ ਬਿਆਨਾਂ ਕਾਰਨ ਭੜਕਣ ਵਾਲੇ ਨਹੀਂ। ਅੰਦੋਲਨ ਸ਼ਾਂਤੀਮਈ ਚੱਲਦਾ ਰਹੇਗਾ ਜਦੋਂ ਤੱਕ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ।

Spread the love