ਨਵੀਂ ਦਿੱਲੀ ,15 ਸਤੰਬਰ

ਦਿੱਲੀ ਵਿੱਚ ਪਟਾਕੇ ਸਟੋਰ ਕਰਨ, ਵੇਚਣ ਅਤੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਦਿੱਲੀ ‘ਚ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦੇ ਦੌਰਾਨ ਦਿੱਲੀ ‘ਚ ਪ੍ਰਦੂਸ਼ਣ ਦੀ ਸਥਿਤੀ ਦੇ ਮੱਦੇਨਜ਼ਰ ਹਰ ਕਿਸਮ ਦੇ ਪਟਾਕੇ ਸਟੋਰ ਕਰਨ, ਵੇਚਣ ਅਤੇ ਚਲਾਉਣ ‘ਤੇ ਪੂਰਨ ਪਾਬੰਦੀ ਰਹੇਗੀ।

ਕੇਜੀਵਾਲ ਨੇ ਟਵੀਟ ਕਰ ਲਿਖਿਆ ਕਿ ਤਿੰਨ ਸਾਲਾਂ ਤੋਂ ਦੀਵਾਲੀ ਵੇਲੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਨੂੰ ਦੇਖਦੇ ਹੋਏ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਹਰ ਤਰ੍ਹਾਂ ਦੇ ਪਟਾਕਿਆ ਨੂੰ ਸਟੋਰ ਕਰਕੇ ਰੱਖਣ ,ਵੇਚਣ ਅਤੇ ਚਲਾਉਣ ‘ਤੇ ਰੋੋਕ ਲਗਾਈ ਜਾ ਰਹੀ ਹੈ। ਤਾਂ ਕਿ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

ਕੇਜਰੀਵਾਲ ਨੇ ਅੱਗੇ ਲਿਖਿਆ ਪਿਛਲੇ ਸਾਲ ਵਪਾਰੀਆਂ ਵੱਲੋਂ ਪਟਾਕਿਆਂ ਦੇ ਭੰਡਾਰਨ ਤੋਂ ਬਾਅਦ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ, ਦੇਰ ਨਾਲ ਮੁਕੰਮਲ ਪਾਬੰਦੀ ਲਗਾਈ ਗਈ, ਜਿਸ ਨਾਲ ਵਪਾਰੀਆਂ ਨੂੰ ਨੁਕਸਾਨ ਹੋਇਆ। ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਇਸ ਵਾਰ ਮੁਕੰਮਲ ਪਾਬੰਦੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਭੰਡਾਰਨ ਨਾ ਕਰੋ। ਕੇਜਰੀਵਾਲ ਨੇ ਕਿਹਾ ਕਿ ਦੀਵਾਲੇ ਮੌਕੇ ਪਟਾਕੇ ਨਾ ਚਲਾਉਣ ਦੀ ਜਾਣਕਾਰੀ ਪਹਿਲਾਂ ਤਾਂਹੀ ਦੇ ਰਹੇ ਹਾਂ ਕਿ ਵਪਾਰੀ ਵਰਗ ਪਟਾਕਿਆਂ ਨੂੰ ਸਟੋਰ ਕਰਕੇ ਨਾ ਰੱਖੇ।

Spread the love