ਚੰਡੀਗੜ੍ਹ, 15 ਸਤੰਬਰ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।

ਇਸ ਮਾਮਲੇ ਵਿੱਚ ਮਾਨ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇੱਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਵੱਲੋਂ ਪਾਈ ਪਟੀਸ਼ਨ ਜਲੰਧਰ ਕੋਰਟ ਨੇ ਰੱਦ ਕਰ ਦਿੱਤੀ ਸੀ।ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ‘ਚ ਦੋਬਾਰਾ ਜਾਂਚ ‘ਚ ਸ਼ਾਮਿਲ ਹੋਣ ਦੇ ਲਈ ਵੀ ਕਿਹਾ ਗਿਆ ਹੈ।

ਦੱਸ ਦੇਈਏ ਕਿ ਬੀਤੀ 26 ਅਗਸਤ ਨੂੰ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਇਆ ਸੀ। ਉਨ੍ਹਾ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦੱਸਿਆ ਸੀ।

ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਹਨਾਂ ਖਿਲਾਫ਼ ਆਈਪੀਸੀ ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾਇਆ ਸੀ। ਇਸ ਦੇ ਚਲਦਿਆਂ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਮੁਆਫੀ ਵੀ ਮੰਗੀ ਸੀ ਪਰ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਗੁਰਦਾਸ ਮਾਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

Spread the love