ਚੰਡੀਗੜ੍ਹ ,15 ਸਤੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਵਾਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰੱਖੀ ।

ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਇੱਕ ਵਾਰ ਫਿਰ ਬਾਦਲਾਂ ‘ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਕਿ ਉਹ ਢੰਕੇ ਦੀ ਚੋਟ ’ਤੇ ਕਹਿੰਦੇ ਹਨ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ ਹੈ। ਬਾਦਲਾਂ ਨੇ ਪਹਿਲਾਂ ਇਹ ਕਾਲੇ ਕਾਨੂੰਨ ਪੰਜਾਬ ‘ਚ ਲਾਗੂ ਕੀਤੇ ਫਿਰ ਕੇਂਦਰ ਦੀ ਮੋਦੀ ਸਰਕਾਰ ਤੋਂ ਲਾਗੂ ਕਰਵਾਏ। ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਖੇਤੀ ਕਨੂੰਨ ਬਾਦਲ ਤੋਂ ਸੇਧ ਲੈ ਕੇ ਕੇਂਦਰ ਸਰਕਾਰ ਨੇ ਬਣਾਏ ਹਨ।

ਨਵਜੋਤ ਸਿੰਘ ਸਿੱਧੂ ਨੇ ਜਿੱਥੇ ਬਾਦਲ ਪਰਿਵਾਰ ਤੇ ਵੱਡੇ ਇਲਜ਼ਾਮ ਲਾਏ ਉੱਥੇ ਕੇਂਦਰ ‘ਚ ਸੱਤਾ ਮਾਣ ਰਹੀ ਭਾਜਪਾ ਨੂੰ ਵੀ ਰਗੜਿਆ।ਸਿੱਧੂ ਨੇ ਇਲਜ਼ਾਮ ਲਾਇਆ ਕਿ ਭਾਜਪਾ ਨੇ ਕਰੋੜਾਂ ਰੁਪਏ ਆਪਣੀ ਮਸ਼ਹੂਰੀ ਲਈ ਖਰਚੇ ਹਨ ਪਰ ਕਿਸਾਨਾਂ ਲਈ ਇੱਕ ਪੈਸਾ ਖਰਚ ਨਹੀਂ ਕੀਤਾ।ਕਿਸਾਨਾਂ ਦਾ ਇੱਕ ਪੈਸਾ ਵੀ ਕਰਜ਼ ਮੁਆਫ਼ ਨਹੀਂ ਕੀਤਾ।

Spread the love