ਨਵੀਂ ਦਿੱਲੀ, 15 ਸਤੰਬਰ

ਭਾਰਤ ‘ਚ ਕਰੋਨਾ ਮਾਮਲਿਆਂ ਦੀ ਰਫ਼ਤਾਰ ਕੱਲ੍ਹ ਨਾਲੋਂ ਲਗਪਗ 7 ਪ੍ਰਤੀਸ਼ਤ ਵੱਧ ਹੈ। ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 27176 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸੇ ਸਮੇਂ ਦੌਰਾਨ 284 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿੱਚ ਹੁਣ ਸਰਗਰਮ ਮਾਮਲੇ ਘੱਟ ਕੇ ਤਿੰਨ ਲੱਖ 51 ਹਜ਼ਾਰ 87 ਰਹਿ ਗਏ ਹਨ। ਇਸ ਸਭ ਦੇ ਵਿਚਕਾਰ ਦੇਸ਼ ਵਿੱਚ ਰਿਕਵਰੀ ਰੇਟ 97.62 ਪ੍ਰਤੀਸ਼ਤ ਹੈ।

ਪਿਛਲੇ ਚਾਰ ਦਿਨਾਂ ਤੋਂ ਲਗਾਤਾਰ 30 ਹਜ਼ਾਰ ਤੋਂ ਘੱਟ ਕੋਰੋਨਾ ਮਾਮਲੇ ਲਗਾਤਾਰ ਦਰਜ ਕੀਤੇ ਜਾ ਰਹੇ ਹਨ। ਦੇਸ਼ ਵਿਆਪੀ ਟੀਕਾਕਰਨ ਅਭਿਆਨ ਤਹਿਤ ਹੁਣ ਤੱਕ 75.89 ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 38,012 ਲੋਕਾਂ ਨੇ ਕੋਰੋਨਾ ਨੂੰ ਹਰਾਇਆ, ਜਿਸ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 3,25,22,171 ਹੋ ਗਈ ਹੈ। ਜਦੋਂ ਕਿ ਦੇਸ਼ ਵਿੱਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 43 ਹਜ਼ਾਰ 497 ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੱਲ੍ਹ ਭਾਰਤ ਵਿੱਚ ਕਰੋਨਾ ਵਾਇਰਸ ਦੇ 16,10,829 ਨਮੂਨੇ ਟੈਸਟ ਕੀਤੇ ਗਏ ਸੀ, ਕੱਲ੍ਹ ਤੱਕ ਕੁੱਲ 54,60,55,796 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।

Spread the love