ਨਵੀਂ ਦਿੱਲੀ, 15 ਸਤੰਬਰ

ਦਿੱਲੀ ਤੋਂ ਹੁਣ ਕੁੱਝ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ। ਕਿ ਪਿਛਲੇ 7 ਦਿਨਾਂ ਤੋਂ ਦਿੱਲੀ ਵਿੱਚ ਕਰੋਨਾ ਵਾਇਰਸ ਨਾਲ ਇੱਕ ਵੀ ਮੌਤ ਨਹੀਂ ਹੋਈ ਹੈ । ਤੇ ਜੇਕਰ ਗੱਲ ਕਰਲੀਏਜਾਰੀ ਅੰਕੜਿਆਂ ਦੀ ਤਾਂ ਪਿਛਲੇ 24 ਘੰਟਿਆਂ ਵਿੱਚ ਕਰੋਨਾ ਵਾਇਰਸ ਦੇ 38 ਨਵੇਂ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਲਗਾਤਾਰ 7ਵੇਂ ਦਿਨ ਇਸ ਘਾਤਕ ਵਾਇਰਸ ਨਾਲ ਸੰਕਰਮਣ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 25,083 ਹੈ।

ਦਿੱਲੀ ‘ਚ ਕਰੋਨਾ ਸੰਕਰਮਣ ਦਰ 0.05 ਪ੍ਰਤੀਸ਼ਤ ਹੈ ਜਦੋਂ ਕਿ ਕਿਰਿਆਸ਼ੀਲ ਮਰੀਜ਼ਾਂ ਦੀ ਗਿਣਤੀ ਵਧ ਕੇ 400 ਹੋ ਗਈ ਹੈ। ਇੱਥੇ ਕਰੋਨਾ ਤੋਂ ਰਿਕਵਰੀ ਰੇਟ 98.22 ਫੀਸਦੀ ਹੈ। ਉਥੇ ਹੀ ਲਗਾਤਾਰ 7ਵੇਂ ਦਿਨ ਕਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ ਜੋ ਵੱਡੀ ਰਾਹਤ ਦੀ ਖ਼ਬਰ ਹੈ।

ਇਧਰ ਪਿੱਛਲੇ 24 ਘੰਟਿਆਂ ਦੌਰਾਨ ਕੇਰਲ ਵਿੱਚ 15,876 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 44,06,365 ਹੋ ਗਈ ਹੈ। ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਕਰੋਨਾ ਮਾਮਲਿਆਂ ‘ਚ ਕੁੱਝ ਠੱਲ੍ਹ ਪਈ ਹੈ।

ਪਹਿਲੇ ਹਫ਼ਤੇ ਦੌਰਾਨ ਸੂਬੇ ‘ਚ ਰੋਜ਼ ਕਰੋਨਾ ਦੇ ਲਗਭਗ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ ਪਰ ਉਸ ਤੋਂ ਬਾਅਦ ਲਾਗ ਘੱਟ ਗਈ ਹੈ। ਇਸ ਵੇਲੇ ਸੂਬੇ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 1,98,865 ਹੈ। ਪਿਛਲੇ 24 ਘੰਟਿਆਂ ਵਿੱਚ 129 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 22,779 ਹੋ ਗਈ ਹੈ।

Spread the love