15 ਸਤੰਬਰ

ਪਾਕਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਤਵੰਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਸਤਵੰਤ ਸਿੰਘ ਨੇਅੱਜ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕਾਰਜਕਾਲ ‘ਚ ਸਾਲ ਬਚਿਆ ਹੈ। ਸਿੱਖ ਧਾਰਮਿਕ ਸੰਗਠਨ ਦੇ ਜਲਦਬਾਜ਼ੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ ਅਮੀਰ ਸਿੰਘ ਨੂੰ ਨਵੇਂ ਮੁਖੀ ਵਜੋਂ ਚੁਣਿਆ ਗਿਆ, ਜੋ 2022 ਦੇ ਮੱਧ ਤੱਕ ਇਸ ਅਹੁਦੇ ‘ਤੇ ਰਹਿਣਗੇ।

Spread the love