ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜੈਪੁਰ ਪਹੁੰਚੇ ਕਿਸਾਨਾਂ ਦਾ ਸਵਾਗਤ ਕੀਤਾ ਹੈ।

ਅਸ਼ੋਕ ਗਹਿਲੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਹਨਾਂ ਨੇ ਟਵੀਟ ਕੀਤਾ, ‘ਬਿਰਲਾ ਆਡੀਟੋਰੀਅਮ ‘ਚ ਆਯੋਜਿਤ ਕਿਸਾਨ ਸੰਸਦ ਵਿਚ ਹਿੱਸਾ ਲੈ ਰਹੇ ਸਾਰੇ ਕਿਸਾਨਾਂ ਦਾ ਮੈਂ ਸਵਾਗਤ ਕਰਦਾ ਹਾਂ।

ਅੱਜ ਲੋਕਤੰਤਰ ਦਿਵਸ ਮੌਕੇ ਇਹ ਪ੍ਰੋਗਰਾਮ ਹੋਣਾ ਜ਼ਰੂਰੀ ਸੀ ਕਿਉਂਕਿ ਸਾਡੇ ਕਿਸਾਨ ਵਿਰੋਧ ਦੇ ਲੋਕਤੰਤਰਿਕ ਨਿਯਮਾਂ ਅਨੁਸਾਰ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ’।ਉਹਨਾਂ ਅੱਗੇ ਲਿਿਖਆ, ‘ਅਨੁਸ਼ਾਸਨ ਦੇ ਨਾਲ ਅਤੇ ਕਈ ਪਰੇਸ਼ਾਨੀਆਂ ਦੇ ਬਾਵਜੂਦ ਜਿਸ ਤਰ੍ਹਾਂ ਕਿਸਾਨ ਬਿਨ੍ਹਾਂ ਉਮੀਦ ਗੁਆਏ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਇਸ ਦੇ ਲਈ ਉਹ ਵਧਾਈ ਦੇ ਹੱਕਦਾਰ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ’।

Spread the love