ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਨੂੰ ਬੈਨ ਕਰਨ ਦੀ ਮੰਗ ਕੀਤੀ ਹੈ।

ਜਥੇਦਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ‘ਤੇ ਪੂਰਨ ਤੌਰ ਉੱਤੇ ਬੈਨ ਲਗਾਇਆ ਜਾਵੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੇਅਦਬੀ ਦੀ ਘਟਨਾ ‘ਤੇ ਰੋਸ ਜਤਾਉਂਦਿਆਂ ਕੇਸਗੜ੍ਹ ਸਾਹਿਬ ਚ ਸਕਿਊਰਿਟੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਦਰਅਸਲ ਪਿਛਲੀ ਦਿਨੀਨ ਕੇਸਗੜ੍ਹ ਸਾਹਿਬ ‘ਚ ਇੱਕ ਸਖਸ ਨੇ ਸਿਗਰਟ ਸੁੱਟ ਦਿੱਤੀ ਸੀ। ਜਿਸਤੋਂ ਬਾਅਦ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਤੇ ਦੋਸ਼ੀ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Spread the love