ਫਤਿਹਗੜ੍ਹ ਸਾਹਿਬ, 16 ਸਤੰਬਰ

ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਇਕਾਈ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਪੇਸ਼ ਕਰਦੇ ਹੋਏ 17 ਸਤੰਬਰ ਦੀ ਸ਼ਾਮ ਨੂੰ ਜ਼ਿਲ੍ਹਾ ਪੱਧਰੀ ਕੈਂਡਲ ਮਾਰਚ ਕੱਢੇ ਜਾਣਗੇ। ਇਸੇ ਤਹਿਤ ਸਰਹਿੰਦ ਵਿਖੇ ਵੀ ਕੈਂਡਲ ਮਾਰਚ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਉਕਤ ਪ੍ਰੋਗਰਾਮ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਚ 17 ਸਤੰਬਰ 2021 ਦਿਨ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਪੇਸ਼ ਕਰਦੇ ਹੋਏ ਇੱਕ ਕੈਂਡਲ ਮਾਰਚ ਕੱਢਿਆ ਜਾਵੇਗਾ ਜੋ ਕਿ ਚੁੰਗੀ ਨੰਬਰ 4, ਸਰਹਿੰਦ ਤੋਂ ਸ਼ੁਰੂ ਹੋ ਕੇ, ਰੋਪੜ ਬੱਸ ਅੱਡਾ, ਸਰਹਿੰਦ ਮੇਨ ਬਾਜ਼ਾਰ ਵਿੱਚੋਂ ਲੰਘਦਾ ਹੋਇਆ ਫੁਆਰਾ ਚੋਂਕ ਜਾ ਕੇ ਸਮਾਪਤ ਹੋਵੇਗਾ।

ਸਾਰੇ ਅਹੁਦੇਦਾਰ ਸਾਹਿਬਾਨ ਅਤੇ ਵਲੰਟੀਅਰ ਸਾਹਿਬਾਨ ਆਪਣੀ ਆਪਣੀ ਬਾਂਹਾਂ ਤੇ ਕਾਲੀ ਪੱਟੀਆਂ ਵੀ ਬਨਣਗੇ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸ਼ਾਮਿਲ ਹੋਣ ਦੀ ਅਪੀਲ ਕੀਤੀ।

Spread the love