ਹਿਸਾਰ, 16 ਸਤੰਬਰ

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਰਿਆਣਾ ਦੇ ਹਿਸਾਰ ਵਿੱਚ ਰਾਮਾਇਣ ਟੋਲ ਪਲਾਜ਼ਾ ‘ਤੇ ਵਿਰੋਧ ਕੀਤਾ ਗਿਆ।

ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾ ਕੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ। ਸੁਰੱਖਿਆ ਪ੍ਰਬੰਧਾਂ ਲਈ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਸੜਕ ‘ਤੇ ਵਾਹਨਾਂ ਦੇ ਸਾਹਮਣੇ ਖੜ੍ਹੇ ਹੋ ਕੇ ਕਿਸਾਨਾਂ ਨੇ ਬਾਦਲ ਨੂੰ ਕਾਲੇ ਝੰਡੇ ਦਿਖਾਏ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਤੇ ਅੱਜ ਸੁਖਬੀਰ ਬਾਦਲ ਕੱਲ੍ਹ ਦੇ ਰੋਸ ਮਾਰਚ ਲਈ ਦਿੱਲੀ ਜਾ ਰਹੇ ਸੀ ਪਰ ਹਿਸਾਰ ਪਹੁੰਚਣ ‘ਤੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

Spread the love