ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਬੇਅਦਬੀ ਤੋਂ ਬਾਅਦ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਦੇਸ਼ ਤੋਂ ਬਾਅਦ ਸਿੱਧਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਆਏ। ਜੱਥੇਦਾਰ ਹਰਪ੍ਰੀਤ ਸਿੰਘ ਸਿੱਖ ਜਥੇਬੰਦੀਆਂ ਨੂੰ ਅਤੇ ਰੋਸ ਪ੍ਰਗਟ ਕਰ ਰਹੇ ਸਿੰਘਾਂ ਨੂੰ ਬੜੀ ਨਿਮਰਤਾ ਸਹਿਤ ਮਿਲੇ ਅਤੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸ਼ੀ ਤੇ UAPA ਦੀ ਧਾਰਾ ਲੱਗੀ ਹੈ ਅਤੇ ਅੱਜ ਫਿਰ ਮਾਣਯੋਗ ਅਦਾਲਤ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਪੁਲਿਸ ਨੂੰ 6 ਦਿਨ ਦਾ ਰਿਮਾਂਡ ਹੋਰ ਮਿਲਿਆ ਹੈ

ਤੇ ਕਾਨੂੰਨੀ ਧਾਰਾਵਾਂ ਚ ਵਾਧਾ ਕੀਤਾ ਗਿਆ ਹੈ

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵੀ ਦੋਸ਼ੀ ਤੇ ਲੱਗੀਆਂ ਵਾਧੂ ਧਾਰਾਵਾਂ ਦੀ ਪੁਸ਼ਟੀ ਕੀਤੀ ਹੈ ਉਨ੍ਹਾਂ ਕਿਹਾ ਕਿ 295A ਧਾਰਾ ਇਸ ਤੋਂ ਬਾਅਦ ਦੋਸ਼ੀ ਨੂੰ ਜਲਦ ਰਿਹਾਅ ਕੀਤਾ ਜਾਂਦਾ ਸੀ ਪਰ ਹੁਣ ਧਾਰਾਵਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਦੋਸ਼ੀ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੁਹੱਲਾ ਮਹਾਰਾਜ ਨਗਰ ਲੁਧਿਆਣਾ ਨੂੰ ਮੁਕੱਦਮਾ 153,153A,436,511ipc and section 18UAPA ਤੇ ਧਾਰਾਵਾਂ ਲੱਗਾ ਕੇ ਦੋਸ਼ੀ ਦਾ ਛੇ ਦਿਨਾਂ ਰਿਮਾਂਡ ਵਧਾਇਆ ਗਿਆ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਸੁਲਝਾਇਆ ਗਿਆ ਤੇ ਉਨ੍ਹਾਂ ਰੋਸ ਕਰ ਰਹੇ ਸਿੰਘਾਂ ਦੇ ਕੋਲ ਬੈਠ ਕੇ ਬੁੱਧੀਜੀਵੀਆਂ ਦੀ ਗੱਲ ਸੁਣੀ ਅਤੇ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਉਨ੍ਹਾਂ ਇਹ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਿੰਘ ਸਾਹਿਬਾਨ ਸਾਰੇ ਹੀ ਇਸ ਬੇਅਦਬੀ ਦੀ ਨਿੰਦਾ ਕਰ ਰਹੇ ਹਨ ਅਤੇ ਅਜਿਹੇ ਪੰਥ ਦੋਖੀਆਂ ਨੂੰ ਵੱਧ ਤੋਂ ਵੱਧ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ।

Spread the love