ਸ੍ਰੀ ਮੁਕਤਸਰ ਸਾਹਿਬ, 16 ਸਤੰਬਰ

ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਮੈਗਾ ਰੁਜ਼ਗਾਰ ਮੇਲੇ ਦੌਰਾਨ ਅੱਜ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਮੇਲੇ ‘ਚ ਪਹੁੰਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਰੁਜ਼ਗਾਰ ਮੇਲਿਆਂ ਦੇ ਨਾਮ ਤੇ ਢਕਵੰਜ ਕਰ ਰਹੀ ਹੈ ਜਦਕਿ ਪੂਰੀ ਯੋਗਤਾ ਪ੍ਰਾਪਤ ਅਧਿਆਪਕ ਇਸ ਤਰਾਂ ਸੜਕਾਂ ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਉਪਰੰਤ ਵੀ ਰੁਜ਼ਗਾਰ ਨਹੀਂ ਮਿਲ ਰਿਹਾ।

ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ ਅੱਜ ਬੇਰੁਜ਼ਗਾਰ ਟੈਟ ਪਾਸ ਬੀ ਐਡ ਅਧਿਆਪਕ ਯੂਨੀਅਨ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਮੈਗਾ ਰੁਜ਼ਗਾਰ ਮੇਲੇ ਦੌਰਾਨ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਾਜ਼ਰ ਨੌਜਵਾਨਾਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਰੁਜ਼ਗਾਰ ਮੇਲੇ ਲਾ ਕੇ ਨੌਕਰੀਆਂ ਦੇਣ ਦਾ ਦਾਅਵਾ ਕਰ ਰਹੀ ਹੈ ਅਤੇ ਦੂਜੇ ਪਾਸੇ ਲੰਮੇ ਸਮੇਂ ਤੋਂ ਲਟਕ ਰਹੀਆਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਇਸ ਮੌਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਨੇ ਕਿਹਾ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ਦੀਆਂ ਪੋਸਟਾਂ ਬੀਤੇ 5 ਸਾਲ ਤੋਂ ਸਰਕਾਰ ਨੇ ਜਾਰੀ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਯੂਨੀਅਨ ਆਗੂ ਮੁਨੀਸ਼ ਟੈਂਕੀ ਤੇ ਚੜ੍ਹਿਆ ਹੋਇਆ ਕਰੀਬ 300 ਦਿਨ ਤੋਂ ਧਰਨਾ ਸਿੱਖਿਆ ਮੰਤਰੀ ਦੇ ਗੇਟ ਵਿਚ ਲੱਗਾ ਹੋਇਆ ਹੈ। ਪਰ ਸਰਕਾਰ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦੇ ਰਹੀ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Spread the love