ਗੜ੍ਹਸ਼ੰਕਰ, 16 ਸਤੰਬਰ

ਸ਼੍ਰੋਮਣੀ ਅਕਾਲੀ ਦੇ ਜਿੱਲ੍ਹਾ ਪ੍ਰਧਾਨ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਵੱਲੋਂ ਗੜ੍ਹਸ਼ੰਕਰ ਤੋਂ ਉਮੀਦਵਾਰ ਬਣਾਉਣ ਤੇ ਅੱਜ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ।

ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਗੜ੍ਹਸ਼ੰਕਰ ਤੋਂ ਤੀਜੀ ਵਾਰ ਪਾਰਟੀ ਉਮੀਦਵਾਰ ਬਣਾਉਣ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਹਲਕੇ ਵਿਚ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਦਿਆਂ ਕਿਹਾ ਕਿ ਉਹ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਗੜ੍ਹਸ਼ੰਕਰ ਹਲਕੇ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ ਤਾਂ ਜੋ ਹਲਕੇ ਦਾ ਪੂਰਨ ਵਿਕਾਸ ਹੋ ਸਕੇ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪਾਰਟੀ ਹਾਈਕਮਾਂਡ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਿਰਾਸ਼ ਨਹੀਂ ਕਰਨਗੇ।

Spread the love