ਲੁਧਿਆਣਾ, 16 ਸਤੰਬਰ

ਪ੍ਰਸਿੱਧ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਅੱਜ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਪਹੁੰਚੇ। ਜਿੱਥੇ ਉਨ੍ਹਾਂ ਨੇ ਨਵ ਨਿਯੁਕਤ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੋਗਰਾਜ ਨੇ ਉਨ੍ਹਾਂ ਦੇ ਸਵਰਗਵਾਸੀ ਪਿਤਾ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੂੰ ਵੀ ਯਾਦ ਕੀਤਾ।

ਇਸ ਦੌਰਾਨ ਯੋਗਰਾਜ ਸਿੰਘ ਨੇ ਨਵ ਨਿਯੁਕਤ ਸ਼ਾਹੀ ਇਮਾਮ ਨੂੰ ਜਿੱਥੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉੱਥੇ ਹੀ ਕਾਮਨਾ ਕੀਤੀ ਕਿ ਉਹ ਆਪਣੇ ਪਿਤਾ ਅਤੇ ਬਜ਼ੁਰਗਾਂ ਦੇ ਨਕਸ਼ੇ ਕਦਮ ਤੇ ਚੱਲਣਗੇ ਅਤੇ ਸਮਾਜਿਕ ਭਾਈਚਾਰੇ ਤੇ ਧਰਮ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉੱਥੇ ਹੀ ਕਿਸਾਨੀ ਅੰਦੋਲਨ ਬਾਰੇ ਸਵਾਲ ਤੇ ਯੋਗਰਾਜ ਸਿੰਘ ਨੇ ਕਿਹਾ ਕਿ ਸੱਚ ਦੀ ਰਾਹ ਮੁਸ਼ਕਲ ਹੁੰਦੀ ਹੈ ਲੇਕਿਨ ਉਸ ਨੂੰ ਜਿੱਤ ਜ਼ਰੂਰ ਮਿਲਦੀ ਹੈ।

ਉੱਥੇ ਹੀ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਯੋਗਰਾਜ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਗੇ।

Spread the love