ਨਵੀਂ ਦਿੱਲੀ, 17 ਸੰਤਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦੇ 14 ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬੀਬਾ ਹਰਸਿਮਰਤ ਕੌਰ ਬਾਦਲ , ਬਿਕਰਮ ਸਿੰਘ ਮਜੀਠੀਆ , ਬਲਵਿੰਦਰ ਸਿੰਘ ਭੂੰਦੜ , ਜਗਮੀਤ ਸਿੰਘ ਬਰਾੜ ਸਮੇਤ 14 ਸੀਨੀਅਰ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਉਹ 17 ਸਤੰਬਰ ਨੂੰ ਜਿਸ ਦਿਨ ਸੰਸਦ ਵਿਚ ਤਿੰਨ ਕਾਲੇ ਕਾਨੁੰਨ ਬਣਾਏ ਗਏ, ਉਸ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਏਗਾ। ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ਕਰਨਗੇ।

Spread the love