17 ਸੰਤਬਰ

ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਹੋਣ ਵਾਲਾ ਮੈਚ ਅੱਜ ਰੱਦ ਹੋ ਗਿਆ ਹੈ।

ਦੱਸ ਦੇਈਏ ਕਿ ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਤੋਂ ਖੇਡਿਆ ਜਾਣਾ ਸੀ ਪਰ ਨਿਊਜ਼ੀਲੈਂਡ ਨੇ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ।

ਦੱਸ ਦੇਈਏ ਕਿ 18 ਸਾਲ ਬਾਅਦ ਨਿਊਜ਼ੀਲੈਂਡ ਦੀ ਟੀਮ ਪਾਕਿਸਤਾਨ ਦੇ ਦੌਰੇ ਉੱਤੇ ਆਈ ਹੈ। ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਵਨਡੇ ਤੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਪਾਕਿਸਤਾਨ ਦੇ ਦੌਰੇ ਉੱਤੇ ਹੈ। ਹਾਲਾਂਕਿ ਪਾਕਿਸਤਾਨ ਕ੍ਰਿਕਟ ਬੋਰਡ ਦਾ ਕਹਿਣਾ ਹੈ ਕਿ ਇਹ ਸੀਰੀਜ਼ ਬਾਅਦ ਵਿੱਚ ਖੇਡੀ ਜਾਵੇਗੀ ਤੇ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

Spread the love