ਚੰਡੀਗੜ੍ਹ, 17 ਸਤੰਬਰ

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਕੱਲ੍ਹ ਤੋਂ ਉਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਜਾਵੇਗੀ। ਇਹ ਐਲਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤਾ ਗਿਆ ਹੈ।

ਟਰੱਸਟ ਵੱਲੋਂ ਅੱਜ ਦੱਸਿਆ ਗਿਆ ਹੈ ਕੇ ਯਾਤਰਾ ਦੌਰਾਨ ਇੱਕ ਦਿਨ ਵਿੱਚ ਸਿਰਫ਼ 1000 ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਇਹ ਸ਼ਰਤ ਰੱਖੀ ਗਈ ਹੈ ਕਿ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਹ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ।

ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉੱਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਗੌਰਤਲਬ ਹੈ ਕਿ ਕਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੱਦ ਕੀਤੀ ਗਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 10 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ 60 ਸਾਲ ਤੋਂ ਵੱਧ ਉਮਰ ਦੇ ਬੱਚੇ ਜੇਕਰ ਹੁਣ ਯਾਤਰਾ ਨਹੀਂ ਕਰਦੇ ਤਾਂ ਉਹ ਠੀਕ ਹੋਣਗੇ।

ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਦਮਾ, ਛਾਤੀ ਅਤੇ ਦਿਲ ਦੀਆਂ ਬਮਿਾਰੀਆਂ ਜਾਂ ਸ਼ੂਗਰ, ਕੈਂਸਰ, ਗੁਰਦੇ ਦੀਆਂ ਬਮਿਾਰੀਆਂ ਆਦਿ ਹਨ , ਉਨ੍ਹਾਂ ਨੂੰ ਵੀ ਯਾਤਰਾ ਤੋਂ ਬਚਣਾ ਚਾਹੀਦਾ ਹੈ। ਯਾਤਰੀਆਂ ਨੂੰ ਯਾਤਰਾ ਦੌਰਾਨ ਮਾਸਕ ਪਾਉਣ ਲਈ ਵੀ ਕਿਹਾ ਗਿਆ ਹੈ, ਇਸਦੇ ਨਾਲ ਹੀ ਉਨ੍ਹਾਂ ਕਿਹਾ ਆਪਣੇ ਹੱਥ ਸਾਬਣ ਨਾਲ ਧੋਦੇ ਰਹੋ, ਸਮਾਜਕਿ ਦੂਰੀ ਵੀ ਬਣਾਈ ਰੱਖੋ।

Spread the love