ਗੁਰਦਾਸਪੁਰ, 18 ਸੰਤਬਰ

ਕਹਿੰਦੇ ਹਨ ਕਿ ਜਦੋਂ ਕੁਦਰਤ ਕਿਸੇ ‘ਤੇ ਮਿਹਰਬਾਨ ਹੁੰਦੀ ਹੈ ਤਾਂ ਉਸ ਨੂੰ ਮਾਲੋ-ਮਾਲ ਕਰ ਦਿੰਦੀ ਹੈ ਅਜਿਹਾ ਇੱਕ ਮਾਮਲਾ ਗੁਰਦਾਸਪੁਰ ‘ਚ ਵੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਮਾਂ ਨੇ ਇੱਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ ਇਕ ਮਹੀਨੇ ਚੱਲੇ ਇਲਾਜ ਉਪਰੰਤ ਸਿਹਤਯਾਬ ਹੋਏ ਇਨ੍ਹਾਂ ਬੱਚਿਆਂ ਨੂੰ ਅੱਜ ਡਾ. ਗੁਰਖੇਲ ਸਿੰਘ ਕਲਸੀ ਹਸਪਤਾਲ ਗੁਰਦਾਸਪੁਰ ਤੋਂ ਘਰ ਭੇਜ ਦਿੱਤਾ ਗਿਆ ਹੈ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਡਾਕਟਰਾਂ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲਸੀ ਹਸਪਤਾਲ ਗੁਰਦਾਸਪੁਰ ਦੇ ਸੀਨੀਅਰ ਡਾ. ਗੁਰਖੇਲ ਸਿੰਘ ਕਲਸੀ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਥਰੀਏਵਾਲ ਦੀ ਇੱਕ ਮਹਿਲਾ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਉਕਤ ਮਾਂ ਅਤੇ ਬੱਚੇ ਉਨ੍ਹਾਂ ਦੀ ਟਿਮ ਵੱਲੋਂ ਕੀਤੀ ਕਰੀਬ ਇਕ ਮਹੀਨੇ ਦੀ ਲੰਮੀ ਜੱਦੋ ਜਹਿਦ ਦੇ ਬਾਅਦ ਹੁਣ ਬੱਚੇ ਠੀਕ ਹੋਏ ਹਨ ਡਾ. ਕਲਸੀ ਨੇ ਦੱਸਿਆ ਕਿ 15 ਅਗਸਤ ਨੂੰ ਇਨ੍ਹਾਂ ਚਾਰਾਂ ਬੱਚਿਆਂ ਨੂੰ ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ।

ਇਨ੍ਹਾਂ ਬੱਚਿਆਂ ਦਾ ਜਨਮ 9 ਮਹੀਨਿਆਂ ਦੇ ਗਰਭ ਦੀ ਬਜਾਏ 7 ਮਹੀਨੇ ਬਾਅਦ ਹੀ ਹੋ ਗਿਆ ਸੀ ਜਿਸ ਕਾਰਨ ਬੱਚਿਆਂ ਦਾ ਭਾਰ 700 ਗਰਾਮ ਤੋਂ 1100 ਗ੍ਰਾਮ ਤੱਕ ਸੀ ਬੱਚਿਆਂ ਦੀ ਸਿਹਤ ਕਾਫ਼ੀ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿਸ ਦੌਰਾਨ ਬੱਚਿਆਂ ਨੂੰ ਕਾਫ਼ੀ ਸਮਾਂ ਸਾਹ ਵਾਲੀ ਮਸ਼ੀਨ ਤੇ ਵੀ ਰੱਖਣਾ ਪਿਆ ਅਤੇ ਉਨ੍ਹਾਂ ਨੂੰ ਖ਼ੂਨ ਵੀ ਚਡ਼੍ਹਾਉਣਾ ਪਿਆ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਬੱਚਿਆਂ ਦੀ ਸਿਹਤਯਾਬੀ ਲਈ ਕਰੀਬ ਇੱਕ ਮਹੀਨੇ ਦੇ ਇਲਾਜ ਉਪਰੰਤ ਹੁਣ ਇਹ ਚਾਰੇ ਬੱਚੇ ਠੀਕ ਹੋਏ ਹਨ ਜਿਨ੍ਹਾਂ ਦੇ ਸਰੀਰ ਦੇ ਸਾਰੇ ਅੰਗ ਅਤੇ ਭਾਰ ਆਦਿ ਠੀਕ ਤਰ੍ਹਾਂ ਨਾਲ ਵਿਕਸਤ ਹੋ ਰਹੇ ਹਨ ਉਨ੍ਹਾਂ ਦੱਸਿਆ ਕਿ ਅੱਜ ਬੱਚਿਆਂ ਨੂੰ ਛੁੱਟੀ ਦੇਕੇ ਘਰ ਭੇਜ ਦਿੱਤਾ ਗਿਆ ਹੈ ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੇ ਡਾ ਗੁਰਖੇਲ ਸਿੰਘ ਕਲਸੀ ਦੀ ਟੀਮ ਅਤੇ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ

Spread the love