ਨਵੀਂ ਦਿੱਲੀ, 18 ਸਤੰਬਰ

ਪੱਛਮੀ ਬੰਗਾਲ ‘ਚ ਭਾਜਪਾ ਨੂੰ ਲਗਾਤਾਰ ਝਟਕੇ ਮਿਲ ਰਹੇ ਹਨ।

ਹੁਣ ਭਾਜਪਾ ਨੂੰ ਤਾਜ਼ਾ ਝਟਕਾ ਉਦੋਂ ਲੱਗਾ ਜਦੋਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ ‘ਤੇ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ ਹੋ ਗਏ । ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ, ਬਾਬੁਲ ਸੁਪਰੀਓ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਤੇ ਨਾਲ ਹੀ ਉਨ੍ਹਾਂ ਬਾਅਦ ਵਿੱਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ ਸੀ।

ਅਭਿਸ਼ੇਕ ਬੈਨਰਜੀ ਨੇ ਸੁਪਰੀਓ ਨੂੰ ਮੈਂਬਰਸ਼ਿਪ ਦਿਵਾਈ। ਬਾਬੁਲ ਸੁਪਰੀਓ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੇ, ਟੀਐਮਸੀ ਦੀ ਤਰਫੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਕਿ, ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਅਤੇ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਦੀ ਮੌਜੂਦਗੀ ਵਿੱਚ, ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਬਾਬੁਲ ਸੁਪ੍ਰਿਯੋ ਟੀਐਮਸੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਹੈ।

Spread the love