ਅੰਮ੍ਰਿਤਸਰ, 18 ਸਤੰਬਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਚੱਲ ਰਹੇ ਕਲੇਸ਼ ਨੂੰ ਲੈ ਕੇ ਹੁਣ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਵਿਧਾਇਕਾਂ ਨਾਲ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਅੱਜ ਇਹ ਉਮੀਦਾ ਲਗਾਈਆਂ ਜਾ ਰਹੀਆਂ ਨੇ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਾਮ ਐਲਾਨਿਆ ਜਾ ਸਕਦਾ ਹੈ ਉਸ ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਤਰਾਂ ਦੀ ਕੋਈ ਵੀ ਗੱਲ ਨਹੀਂ ਹੈ ਅਤੇ 5 ਵਜੇ ਤੋਂ ਬਾਅਦ ਹੀ ਸਥਿਤੀ ਸਾਫ਼ ਹੋਵੇਗੀ ਇਸ ਮੀਟਿੰਗ ਵਿੱਚ ਕੀ ਫੈਸਲਾ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਡਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੋ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਉਹ ਸਰਾਸਰ ਗਲਤ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚਰਚਾ ਨਹੀਂ ਹੋਣ ਵਾਲੀ। ਅੱਗੇ ਉਨ੍ਹਾਂ ਕਿਹਾ ਕਿ ਸ਼ਾਮ ਪੰਜ ਵਜੇ ਤੱਕ ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ ਤਾਂ ਜੋ ਕਿ ਸਥਿਤੀ ਸਾਫ਼ ਹੋ ਸਕੇ ਉੱਥੇ ਨਵਜੋਤ ਸਿੰਘ ਸਿੱਧੂ ਦੇ ਹਲਕੇ ਵਿੱਚ ਇਹ ਵੀ ਚਰਚਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾ ਸਕਦਾ ਹੈ ਇਸ ਉਤੇ ਡਾ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੋ ਸਕਦੀ ਉਨਾਂ ਕਿਹਾ ਕਿ ਜੋ ਜਿਹੜਾ ਮਰਜ਼ੀ ਟਵੀਟ ਕਰੇ ਉਹ ਉਸ ਦਾ ਆਪਣਾ ਹੱਕ ਬਣਦਾ ਹੈ ਲੇਕਿਨ ਇਸ ਤਰ੍ਹਾਂ ਦੇ ਟਵੀਟ ਨਾਲ ਕਾਂਗਰਸ ਨੂੰ ਕੋਈ ਵੀ ਫ਼ਰਕ ਨਹੀਂ ਪੈਣ ਵਾਲਾ।

Spread the love