ਮੁੰਬਈ, 20 ਸਤੰਬਰ

ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮ ਮਾਮਲੇ ਵਿੱਚ ਆਖਿਰਕਾਰ ਜ਼ਮਾਨਤ ਮਿਲ ਗਈ।

ਦੱਸ ਦੇਈਏ ਕਿ ਗ੍ਰਿਫਤਾਰੀ ਦੇ ਕਰੀਬ ਦੋ ਮਹੀਨੇ ਬਾਅਦ, ਮੁੰਬਈ ਦੀ ਇੱਕ ਅਦਾਲਤ ਨੇ ਰਾਜ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ ਇਸਦੇ ਨਾਲ ਹੀ ਕੁੰਦਰਾ ਨੂੰ 50,000 ਰੁਪਏ ਜਮ੍ਹਾਂ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਪਿਛਲੇ ਵੀਰਵਾਰ ਨੂੰ ਮੁੰਬਈ ਪੁਲਿਸ ਨੇ ਕੋਰਟ ਵਿੱਚ ਇਸ ਮਾਮਲੇ ਵਿੱਚ 1400 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਰਾਜ ਨੇ ਸ਼ਨੀਵਾਰ ਨੂੰ ਬੇਲ ਨੂੰ ਬੇਨਤੀ ਕਰਦਿਆਂ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਅਤੇ ਚਾਰਜਸ਼ੀਟ ਵਿੱਚ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਉਹ ਅਸ਼ਲੀਲ ਫਿਲਮ ਬਣਾਉਣ ਵਿੱਚ ਸ਼ਾਮਲ ਸੀ। ਰਾਜ ਕੁੰਦਰਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਵਿਰੁੱਧ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਵੱਖ -ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Spread the love