File Photo

ਚੰਡੀਗੜ੍ਹ, 20 ਸੰਤਬਰ

ਪੰਜਾਬ ਦੇ ਨਵੇਂ ਬਣੇ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ​ਉਨ੍ਹਾਂ ਪੰਜਾਬੀ ‘ਚ ਸਹੁੰ ਚੁੱਕੀ ਹੈ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਿਆ ਹੈ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।

ਅਹਿਮ ਗੱਲ਼ ਇਹ ਰਹੀ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਪਰ ਆਖਰੀ ਵੇਲੇ ਖੁਲਾਸਾ ਹੋਇਆ ਕਿ ਬ੍ਰਹਮ ਮਹਿੰਦਰਾ ਦੀ ਥਾਂ ਓ.ਪੀ. ਸੋਨੀ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਦੱਸ ਦਈਏ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਅੱਧਾ ਘੰਟਾਂ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਵਾਂ ਵਿੱਚ ਬਦਲਾਅ ਕੀਤਾ ਗਿਆ ਹੈ। ਬ੍ਰਹਮ ਮੋਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਦੂਜੇ ਉਪ ਮੁੱਖ ਮੰਤਰੀ ਬਣੇ ਹਨ।

Spread the love