ਚੰਡੀਗੜ੍ਹ, 20 ਸਤੰਬਰ

ਪੰਜਾਬ ਸਰਕਾਰ ਵਿੱਚ ਵੱਡੇ ਬਦਲਾਅ ਤੋਂ ਬਾਅਦ ਹੁਣ ਪ੍ਰਸ਼ਾਸਕੀ ਬਦਲਾਅ ਦੇਖਣ ਨੂੰ ਮਿਲੇ ਹਨ।

ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਇਹ ਬਦਲਾਅ ਸ਼ੁਰੂ ਹੋ ਗਏ ਹਨ। ਨਵੇਂ ਮੁੱਖ ਮੰਤਰੀ ਵੱਲੋਂ ਸਹੁੰ ਚੁੱਕਣ ਮਗਰੋਂ ਆਈ. ਏ. ਐਸ. ਅਧਿਕਾਰੀ ਹੁਸਨ ਲਾਲ ਨੂੰ ਉਨ੍ਹਾਂ ਦਾ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ।

ਇਸ ਦੇ ਨਾਲ ਹੀ ਸਾਲ 2000 ਬੈਚ ਦੇ ਆਈ. ਏ. ਐਸ. ਅਧਿਕਾਰੀ ਰਾਹੁਲ ਤਿਵਾੜੀ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ। ਤਾਂ ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਗਿਆ ਹੈ ।

Spread the love