ਚੰਡੀਗੜ੍ਹ, 20 ਸੰਤਬਰ

ਪੰਜਾਬ ਨੂੰ ਨਵਾਂ ਮੁੱਖ ਮੰਤਰੀ ਬੇਸ਼ੱਕ ਮਿਲ ਗਿਆ ਪਰ ਇਸਦੇ ਨਾਲ ਹੀ ਪੰਜਾਬ ਕਾਂਗਰਸ ‘ਚ ਇੱਕ ਨਵਾਂ ਕਲੇਸ਼ ਸ਼ੁਰੂ ਹੋ ਗਿਆ ਹੈ।

ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਟਵੀਟ ਕੀਤਾ ਹੈ। ਜਿਸ ਨਾਲ ਹਲਚਲ ਹੋਰ ਤੇਜ਼ ਹੋ ਗਈ ਹੈ।

ਦਰਅਸਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਨਵਜੋਤ ਸਿੱਧੂ ਬਾਰੇ ਇੱਕ ਬਿਆਨ ਦਿੱਤਾ ਹੈ ਜਿਸ ਤੋਂ ਤੋਂ ਨਵਾਂ ਕਲੇਸ਼ ਪੈ ਗਿਆ ਹੈ। ਰਾਵਤ ਨੇ ਕਿਹਾ ਕਿ 2022 ਦੀਆਂ ਚੋਣਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲੜੀਆਂ ਜਾਣਗੀਆਂ। ਜਿਸ ਤੋਂ ਬਾਅਦ ਇਸ ‘ਤੇ ਸਿਆਸਤ ਭਖ ਗਈ।

ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਮੁੱਖ ਮੰਤਰੀ ਦੇ ਰੂਪ ‘ਚ ਚੰਨੀ ਦੇ ਸਹੁੰ ਚੁੱਕਣ ਵਾਲੇ ਦਿਨ ਹੀ ਰਾਵਤ ਦਾ ਇਹ ਬਿਆਨ ਹੈਰਾਨ ਕਰਨ ਵਾਲਾ ਹੈ। ਇਹ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਹੈ, ਨਾਲ ਹੀ ਉਨ੍ਹਾਂ ਦੀ ਚੋਣ ਨੂੰ ਵੀ ਨਕਾਰਦਾ ਹੈ।

Spread the love