ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾਹ ਮੁਜਾਹਿਦ ਨੇ ਕਿਹਾ ਕਿ ਪਾਕਿਸਤਾਨ ਜਾਂ ਕੋਈ ਹੋਰ ਦੇਸ਼ ਸਾਨੂੰ ਇਹ ਨਹੀਂ ਦੱਸ ਸਕਦਾ ਕਿ ਸਾਨੂੰ ਕਿਸ ਤਰ੍ਹਾਂ ਦੀ ਸਰਕਾਰ ਬਣਾਉਣੀ ਚਾਹੀਦੀ ਹੈ।

ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਜ਼ਬਰਦਸਤੀ ਸ਼ਾਸਨ ਤੋਂ ਬਾਅਦ, ਬਹੁਤ ਸਾਰੇ ਦੇਸ਼ਾਂ ਨੇ ਅਜਿਹੀ ਸਰਕਾਰ ਬਣਾਉਣ ਲਈ ਕਿਹਾ ਹੈ ਜਿਸ ਵਿੱਚ ਪਸ਼ਤੂਨ ਤੋਂ ਇਲਾਵਾ ਹਜ਼ਾਰਾ, ਤਾਜਿਕ ਅਤੇ ਉਜ਼ਬੇਕ ਭਾਈਚਾਰਿਆਂ ਦੇ ਲੋਕ ਜਾਂ ਪ੍ਰਤੀਨਿਧ ਸ਼ਾਮਲ ਹੋਣ।

ਦੋ ਦਿਨ ਪਹਿਲਾਂ, ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿੱਚ ਐਸਸੀਓ ਸੰਮੇਲਨ ਦੌਰਾਨ, ਇਮਰਾਨ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਅਫਗਾਨਿਸਤਾਨ ਵਿੱਚ ਇੱਕ ਸਮੂਹਿਕ ਸਰਕਾਰ ਬਣਾਉਣ ਲਈ ਤਾਲਿਬਾਨ ਨਾਲ ਗੱਲਬਾਤ ਕਰ ਰਹੇ ਹਨ।

ਦੂਸਰੇ ਪਾਸੇ ਪਾਕਿਸਤਾਨ, ਅਫ਼ਗਾਨਿਸਤਾਨ ਦੇ ਤਾਲਿਬਾਨ ਸ਼ਾਸਨ ਨੂੰ ਵਿਸ਼ਵ ਦੇ ਦੇਸ਼ਾਂ ਦੁਆਰਾ ਮਾਨਤਾ ਦਿਵਾਉਣ ਲਈ ਬਹੁਤ ਬੇਚੈਨ ਜਾਪਦਾ ਹੈ।

ਇਸ ਮਸਲੇ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ ਖੁਦ ਅਫ਼ਗਾਨਿਸਤਾਨ ਦੇ ਤਾਲਿਬਾਨ ਨੇਤਾਵਾਂ ਨਾਲ ਗੱਲਬਾਤ ਕਰ ਰਹੇ ਹਨ, ਤਾਂ ਜੋ ਉੱਥੇ ਇੱਕ ਸਮੂਹਿਕ ਸਰਕਾਰ ਬਣਾਈ ਜਾ ਸਕੇ ਅਤੇ ਇਸ ਨੂੰ ਦੁਨੀਆ ਦੇ ਸਾਰੇ ਦੇਸ਼ਾਂ ਦੁਆਰਾ ਮਾਨਤਾ ਦਿੱਤੀ ਜਾ ਸਕੇ।

ਇਮਰਾਨ ਅਨੁਸਾਰ ਉਹ ਅਫਗਾਨਿਸਤਾਨ ਬਾਰੇ ਬਹੁਤ ਚਿੰਤਤ ਨੇ।15 ਅਗਸਤ ਨੂੰ ਕਾਬੁਲ ਉੱਤੇ ਕਬਜ਼ਾ ਕਰਨ ਦੇ ਨਾਲ ਹੀ ਤਾਲਿਬਾਨ ਨੇ ਦੇਸ਼ ਉੱਤੇ ਆਪਣੀ ਹਕੂਮਤ ਸਥਾਪਤ ਕਰ ਲਈ।

ਇਸ ਤੋਂ ਬਾਅਦ ਸਰਕਾਰ ਦਾ ਐਲਾਨ ਕੀਤਾ ਗਿਆ, ਪਰ ਹੁਣ ਤੱਕ ਪਾਕਿਸਤਾਨ ਸਮੇਤ ਦੁਨੀਆ ਦੇ ਕਿਸੇ ਵੀ ਦੇਸ਼ ਨੇ ਇਸ ਤਾਲਿਬਾਨੀ ਸਰਕਾਰ ਨੂੰ ਮਾਨਤਾ ਨਹੀਂ ਦਿੱਤੀ ਹੈ।

ਦਰਅਸਲ ਇਮਰਾਨ ਨੇ ਸੋਸ਼ਲ ਮੀਡੀਆ ‘ਤੇ ਤਾਲਿਬਾਨ ਨਾਲ ਗੱਲਬਾਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੁਸ਼ਾਂਬੇ ਵਿੱਚ ਅਫਗਾਨਿਸਤਾਨ ਦੇ ਕਈ ਆਗੂਆਂ ਨਾਲ ਲੰਬੀ ਗੱਲਬਾਤ ਕੀਤੀ।

ਇਸ ਦੌਰਾਨ ਖਾਸ ਕਰਕੇ ਤਾਜਿਕਸਤਾਨ ਦੇ ਰਾਸ਼ਟਰਪਤੀ ਇਮੋਲੀ ਰਹਿਮਾਨ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਇਮਰਾਨ ਨੇ ਕਿਹਾ ਮੇਰੀ ਕੋਸ਼ਿਸ਼ ਹੈ ਕਿ ਅਜਿਹੀ ਸਰਕਾਰ ਬਣਾਈ ਜਾਵੇ ਜਿਸ ਵਿੱਚ ਤਾਜਿਕ ਅਤੇ ਹਜ਼ਾਰਾ ਤੋਂ ਇਲਾਵਾ ਉਜ਼ਬੇਕ ਮੂਲ ਦੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾਵੇ।

ਇਸ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ 40 ਸਾਲਾਂ ਤੋਂ ਤਣਾਅ ਚੱਲ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਉੱਥੇ ਇੱਕ ਸ਼ਮੂਲੀਅਤ ਵਾਲੀ ਸਰਕਾਰ ਬਣਾਈ ਜਾਵੇ ਅਤੇ ਸ਼ਾਂਤੀ ਅਤੇ ਸਥਿਰਤਾ ਲਿਆਂਦੀ ਜਾਵੇ।

Spread the love