ਅੰਮ੍ਰਿਤਸਰ, 22 ਸਤੰਬਰ

ਡਾ. ਰਾਜਕੁਮਾਰ ਵੇਰਕਾ ਨੇ ਦਾਅਵਾ ਕੀਤਾ ਕਿ 2022 ਅਤੇ 2027 ਦੇ ‘ਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਉੱਥੇ ਉਨ੍ਹਾਂ ਨੇ ਵਿਰੋਧੀਆਂ ਤੇ ਬੋਲਦੇ ਹੋਏ ਕਿਹਾ ਕਿ ਵਿਰੋਧੀਆਂ ਦੀ ਨੀਂਦ ਉੱਡੀ ਹੋਈ ਹੈ ਅਤੇ ਵਿਰੋਧੀਆਂ ਸਿਰਫ਼ ਤੰਜ ਕੱਸਣ ਨੂੰ ਹੀ ਰਹਿ ਗਿਆ ਹੈ ਹੋਰ ਕੁਝ ਨਹੀਂ ਕਿਉਂਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਹੀ ਪੰਜਾਬ ਦੇ ਹਿੱਤ ਲਈ ਆਵਾਜ਼ ਚੁੱਕੀ ਜਾ ਰਹੀ ਹੈ ਅਤੇ ਵਿਰੋਧੀਆਂ ਨੂੰ ਸਿਰਫ਼ ਆਪਣੀ ਹਾਰ ਨਜ਼ਰ ਆ ਰਹੀ।

ਦੱਸਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸਾਂਭਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਦੇ ਨਾਲ ਅਤੇ ਦੋ ਡਿਪਟੀ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਉੱਥੇ ਹੀ ਚਰਨਜੀਤ ਸਿੰਘ ਚੰਨੀ ਅਤੇ ਓਮ ਪ੍ਰਕਾਸ਼ ਸੋਨੀ ਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਅਤੇ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਵਿਧਾਇਕ ਮੌਜੂਦ ਸਨ ਉੱਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਸਵੇਰੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਈ ਪੰਜਾਬ ਦੇ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ ।

ਉਥੇ ਹੀ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਹਿਲੀ ਵਾਰ ਹੋਵੇਗਾ ਕਿ ਹਰੇਕ ਵਰਗ ਦੇ ਲੋਕਾਂ ਨੂੰ ਇਸ ਪਾਰਟੀ ਵਿੱਚ ਸਨਮਾਨ ਬਰਾਬਰ ਦਿੱਤਾ ਜਾਵੇਗਾ ਉੱਥੇ ਹੀ ਉਨ੍ਹਾਂ ਕਿਹਾ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਵੀ ਸਜ਼ਾ ਸਭ ਤੋਂ ਪਹਿਲੋਂ ਇਹ ਸਰਕਾਰ ਦੁਆਵੈ ਗਈ ਅਤੇ ਦੂਸਰੇ ਪਾਸੇ ਨਵਜੋਤ ਸਿੰਘ ਸਿੱਧੂ ਵੱਲੋਂ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੂੰ 17 ਸਾਲਾਂ ਦੇ ਵਿੱਚ ਅੱਜ ਤਕ ਕਦੀ ਇਨ੍ਹਾਂ ਵਧੀਆ ਮੁੱਖ ਮੰਤਰੀ ਨਹੀਂ ਮਿਲ ਪਾਇਆ ਜਿਨ੍ਹਾਂ ਵਧੀਆ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਜ਼ਾਰਤ ਵਿੱਚ ਕੰਮ ਕਰਨ ਦਾ ਵੱਖਰਾ ਹੀ ਨਜ਼ਾਰਾ ਹੈ ਉੱਥੇ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਰਗਾੜੀ ਦੋਸ਼ੀ ਨੂੰ ਸਜ਼ਾ ਦਿਵਾਉਣ ਵਾਸਤੇ ਸਾਡੀ ਸਰਕਾਰ ਪਹਿਲਕਦਮੀ ਕਰੇਗੀ ਤਾਂ ਜਲਦ ਹੀ ਉਸ ਨੂੰ ਸਜ਼ਾ ਦਿਵਾਈ ਜਾਵੇਗੀ।

Spread the love