ਚੰਡੀਗੜ੍ਹ , 22 ਸਤੰਬਰ

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆਸਲਾਹਕਾਰ ਵੱਲੋਂ ਅੱਜ ਇੱਕ ਤੋਂ ਬਾਅਦ ਇੱਕ, ਲਗਾਤਾਰ ਟਵੀਟਸ ਦੀਆਂ ਝੜੀਆਂ ਲਗਾਈਆਂ ਗਈਆਂ। ਕੈਪਟਨ ਨੇ ਸਿੱਧੂ ‘ਤੇ ਵੀ ਸਿੱਧਾ ਹਮਲਾ ਬੋਲਿਆ ਹੈ। ਕੈਪਟਨ ਨੇ ਕਿਹਾ, ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਅਜਿਹੇ ਖ਼ਤਰਨਾਕ ਵਿਅਕਤੀ ਤੋਂ ਦੇਸ਼ ਨੂੰ ਬਚਾਉਣ ਲਈ ਲੜਾਈ ਲੜਣਗੇ ਅਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਅੱਗਲੇ ਟਵੀਟ ‘ਚ ਕਿਹਾ ਕਿ ਸਿੱਧੂ ਦੀ ਅਗਵਾਈ ‘ਚ ਚੋਣ ਲੜੀ ਗਈ ਤਾਂ ਪੰਜਾਬ ‘ਚ ਕਾਂਗਰਸ ਡਬਲ ਡਿਜਿਟ ਵੀ ਨਹੀਂ ਛੂਹ ਪਾਏਗੀ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਹਰਾਉਣ ਲਈ ਮਜ਼ਬੂਤ ਉਮੀਦਵਾਰ ਉਤਾਰਨਗੇ।

ਉਨ੍ਹਾਂ ਕਿਹਾ, “ਮੈਂ ਜਿੱਤ ਤੋਂ ਬਾਅਦ ਰਾਜਨੀਤੀ ਛੱਡਣ ਲਈ ਤਿਆਰ ਸੀ ਪਰ ਹਾਰ ਤੋਂ ਬਾਅਦ ਕਦੇ ਨਹੀਂ। ਉਨ੍ਹਾਂ ਖੁਲਾਸਾ ਕੀਤਾ ਕਿ ਤਿੰਨ ਹਫਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਜਾਰੀ ਰੱਖਣ ਲਈ ਕਿਹਾ ਸੀ। “ਜੇ ਉਨ੍ਹਾਂ ਨੇ ਹੁਣ ਮੈਨੂੰ ਬੁਲਾਇਆ ਹੁੰਦਾ ਅਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ, ਤਾਂ ਮੈਂ ਕਰਦਾ।” ਉਨ੍ਹਾਂ ਅੱਗੇ ਕਿਹਾ, “ਇੱਕ ਸਿਪਾਹੀ ਹੋਣ ਦੇ ਨਾਤੇ, ਮੈਂ ਜਾਣਦਾ ਹਾਂ ਕਿ ਆਪਣਾ ਕੰਮ ਕਿਵੇਂ ਕਰਨਾ ਹੈ ਅਤੇ ਜਦੋਂ ਮੈਨੂੰ ਵਾਪਸ ਬੁਲਾਇਆ ਜਾਂਦਾ ਹੈ ਤਾਂ ਮੈਂ ਵਾਪਸ ਚਲਾ ਜਾਂਦਾ ਹਾਂ।”

Spread the love