ਚੰਡੀਗੜ੍ਹ , 22 ਸਤੰਬਰ

ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹੇ ਇਸ ਲਈ ਸਭ ਪਾਸੇ ਤੋਂ ਉਨ੍ਹਾਂ ਦੇ ਬਤੌਰ ਮੁੱਖ ਮੰਤਰੀ ਦੇ ਪੋਸਟਰ ਹਟਾਏ ਜਾ ਰਹੇ ਹਨ। ਜੀ ਹਾਂ…..

ਹੁਣ ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ (Captain Amarinder Singh Poster) ਹਟਾਏ ਜਾਣਗੇ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪੀਆਰਟੀਸੀ ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।

ਪੀਆਰਟੀਸੀ ਦੀਆਂ ਬੱਸਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਇਸ ਲਈ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਗਏ ਨੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰਾਂ ਵਿਚ ਕੈਪਟਨ ਦੇ ਲੱਗੇ ਪੋਸਟਰਾਂ ਨੂੰ ਵੀ ਵੱਡੇ ਪੱਧਰ ਉਤੇ ਹਟਾਇਆ ਜਾ ਰਿਹਾ ਹੈ। ਕੈਪਟਨ ਨੂੰ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਦੱਸਦੇ ਇਨ੍ਹਾਂ ਪੋਸਟਰਾਂ ਨੂੰ ਵੱਡੇ ਪੱਧਰ ਉਤੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Spread the love