ਦਿੱਲੀ, 22 ਸਤੰਬਰ

ਡੀਐੱਸਜੀਐੱਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਗੁਰਮੁਖੀ ਦੇ ਪੇਪਰ ‘ਚੋਂ ਫੇਲ੍ਹ ਹੋ ਗਏ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਪੰਜਾਬੀ ਚ ਹੀ ਪੜ੍ਹਾਈ ਕੀਤੀ ਹੈ। ਮੇਰੇ ਨਾਲ ਇਹ ਜਾਣ ਬੁਝ ਕੇ ਕੀਤਾ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਉਹ ਇਸ ਮਸਲੇ ‘ਤੇ ਕੋਰਟ ਚ ਜਾਣਗੇ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਅੱਜ ਰੱਦ ਕਰ ਦਿੱਤੀ ਹੈ।

ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ ‘ਚ ਨਾਕਾਮ ਰਹਿਣ ਕਾਰਨ ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ ਹੈ। ਚੋਣ ਬੋਰਡ ਦੇ ਡਾਇਰੈਕਟਰ ਨਰਿੰਦਰ ਸਿੰਘ ਵੱਲੋਂ ਆਪਣੇ ਫੈਸਲੇ ‘ਚ ਦਿੱਲੀ ਸਿੱਖ ਗੁਰਦੁਆਰਾ ਐਕਟ-1971 ਦੇ ਸੈਕਸ਼ਨ 10 ‘ਚ ਸ਼੍ਰੋਮਣੀ ਕਮੇਟੀ ਦੇ ਮੈਂਬਰੀ ਲਈ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਸਿਰਸਾ ਨੂੰ ਅਯੋਗ ਕਰਾਰ ਦਿੱਤਾ ਗਿਆ।

ਗੁਰੂ ਗ੍ਰੰਥ ਸਾਹਿਬ ਦੇ ਅੰਗ 1358 ਉਪਰ ਲਿਖੀ ਗੁਰਬਾਣੀ ਉਹ ਨਹੀਂ ਪੜ੍ਹ ਸਕੇ। ਆਪਣੀ ਮਰਜ਼ੀ ਦੇ ਕੁੱਲ 46 ਸ਼ਬਦ ਵੀ ਉਨ੍ਹਾਂ ਨੇ ਗੁਰਮੁਖੀ ‘ਚ ਲਿਖਣੇ ਸਨ, ਜਿਨ੍ਹਾਂ ‘ਚੋਂ 27 ਅਸ਼ੁੱਧ ਦੱਸੇ ਜਾ ਰਹੇ ਹਨ। ਹਰਵਿੰਦਰ ਸਿੰਘ ਸਰਨਾ ਨੇ ਸਿਰਸਾ ਦੀ ਨਾਮਜ਼ਦਗੀ ਨੂੰ ਚੁਣੌਤੀ ਦਿੱਤੀ ਸੀ।ਉਧਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਚੋਣ ਬੋਰਡ ਦੇ ਡਾਇਰੈਕਟਰ ਤੋਂ ਇਹ ਹੀ ਉਮੀਦ ਸੀ ਕਿਉਂਕਿ ਉਹ ਵਿਰੋਧੀਆਂ ਨਾਲ ਮਿਲ ਕੇ ਇੱਕਪਾਸੜ ਕਦਮ ਪੁੱਟ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਫੈਸਲੇ ਦਿੰਦੇ ਆਏ ਸਨ। ਸਿਰਸਾ ਨੇ ਇਲਜ਼ਾਮ ਲਗਾਇਆ ਕਿ ਡਾਇਰੈਕਟਰ ਨੂੰ ਖੁਦ ਹੀ ਗੁਰਮੁਖੀ ਪੜ੍ਹਨੀ ਨਹੀਂ ਆਉਂਦੀ ।

Spread the love