ਹਰਿਆਣਾ, 23 ਸਤੰਬਰ

ਭਾਜਪਾ ਆਗੂ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦੱਸਿਆ ਤੇ ਨਵਜੋਤ ਸਿੱਧੂ ਦੇ ਪਾਕਿਸਤਾਨ ਨਾਲ ਸਬੰਧਾ ਨੂੰ ਲੈ ਕਾਂਗਰਸ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।

ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ ‘ਤੇ ਮਾਰ ਦਿੱਤਾ ਹੈ ਕਿਉਂਕਿ ਉਹ ਰਾਸ਼ਟਰਵਾਦੀ ਸਨ ਅਤੇ ਕਾਂਗਰਸ ਦੇ ਰਾਹ ‘ਚ ਰੁਕਾਵਟ ਸਨ।

ਅਨਿਲ ਵਿਜ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਦੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਦੀ ਇਕ ਡੂੰਘੀ ਰਾਸ਼ਟਰ ਵਿਰੋਧੀ ਖ਼ਤਰਨਾਕ ਸਾਜ਼ਿਸ਼ ਹੈ ਤਾਂ ਜੋ ਭਵਿੱਖ ਵਿਚ ਪੰਜਾਬ ਅਤੇ ਪਾਕਿਸਤਾਨ ਇਕੱਠੇ ਚੱਲ ਸਕਣ।

Spread the love