ਤੁਰਕੀ ਦੇ ਰਾਸ਼ਟਰਪਤੀ ਰਿਿਸਪ ਤਈਅਪ ਅਰਦੋਗਾਂ ਨੇ ਸੰਯੁਕਤ ਰਾਸ਼ਟਰ ਆਮ ਇਜਲਾਸ ‘ਚ ਸੰਬੋਧਨ ਕਰਦਿਆਂ ਇਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਠਾਇਆ।

ਇਸ ਤੋਂ ਪਹਿਲ਼ਾਂ ਪਿਛਲੇ ਸਾਲ ਵੀ ਉਨਾਂ ਕਸ਼ਮੀਰ ਨੂੰ ਲੈ ਕੇ ਬਿਆਨ ਦਿੱਤਾ ਸੀ ਭਾਰਤ ਨੇ ਉਸ ਵੇਲੇ ਇਸ ਨੂੰ ‘ਪੂਰੀ ਤਰ੍ਹਾਂ ਨਕਾਰ’ ਦਿੱਤਾ ਸੀ ਤੇ ਕਿਹਾ ਸੀ ਕਿ ਤੁਰਕੀ ਦੀ ਟਿੱਪਣੀ ਸਵੀਕਾਰਨ ਯੋਗ ਨਹੀਂ ਹੈ।

ਹੁਣ ਇੱਕ ਵਾਰ ਫਿਰ ਦਿੱਤੇ ਗਏ ਬਿਆਨ ਤੋਂ ਦੋਵਾਂ ਦੇਸ਼ਾਂ ਦਾ ਤਣਾਅ ਵਧ ਸਕਦੈ।

ਕਸ਼ਮੀਰ ਮੁੱਦੇ ਤੋਂ ਇਲਾਵਾ ਤੁਰਕੀ ਦੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੌਰਾਨ ਸ਼ਿਨਜਿਆਂਗ ਵਿਚ ਚੀਨ ਦੇ ਘੱਟਗਿਣਤੀ ਮੁਸਲਿਮ ਉਈਗਰਾਂ ਤੇ ਮਿਆਂਮਾਰ ਦੇ ਰੋਹਿੰਗੀਆ ਘੱਟਗਿਣਤੀਆਂ ਦਾ ਵੀ ਜ਼ਿਕਰ ਕੀਤਾ।

ਅਰਦੋਗਾਂ ਨੇ ਕਿਹਾ ‘ਚੀਨ ਦੀ ਖੇਤਰੀ ਅਖੰਡਤਾ ਦੇ ਸੰਦਰਭ ਵਿਚ ਅਸੀਂ ਮੰਨਦੇ ਹਾਂ ਕਿ ਮੁਸਲਿਮ ਉਈਗਰ ਤੁਰਕਾਂ ਦੇ ਮੂਲ ਹੱਕਾਂ ਦੀ ਰਾਖੀ ਬਾਰੇ ਹੋਰ ਯਤਨ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ ਪਿਛਲੇ ਸਾਲ ਵੀ ਭਾਰਤ ਨੇ ਕਿਹਾ ਸੀ ਕਿ ਤੁਰਕੀ ਨੂੰ ਦੂਜੇ ਮੁਲਕਾਂ ਦੀ ਖ਼ੁਦਮੁਖਤਿਆਰੀ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਆਪਣੀਆਂ ਨੀਤੀਆਂ ਉਤੇ ਗਹਿਰਾਈ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ‘74 ਸਾਲਾਂ ਤੋਂ ਉਨ੍ਹਾਂ ਦਾ ਕਸ਼ਮੀਰ ਬਾਰੇ ਰੁਖ਼ ਉਹੀ ਹੈ, ਉਹ ਮੁੱਦੇ ਦਾ ਹੱਲ ਚਾਹੁੰਦੇ ਹਨ।

ਇਹ ਧਿਰਾਂ ਵਿਚਾਲੇ ਸੰਵਾਦ ਰਾਹੀਂ ਤੇ ਸੰਯੁਕਤ ਰਾਸ਼ਟਰ ਮਤਿਆਂ ਦੇ ਦਾਇਰੇ ਵਿਚ ਹੱਲ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਪਾਕਿਸਤਾਨ ਦੇ ਨੇੜਲੇ ਸਹਿਯੋਗੀ ਤੁਰਕੀ ਦੇ ਰਾਸ਼ਟਰਪਤੀ ਉੱਚ ਪੱਧਰੀ ਆਮ ਚਰਚਾ ਵਿਚ ਆਪਣੇ ਸੰਬੋਧਨ ਵਿਚ ਵਾਰ-ਵਾਰ ਕਸ਼ਮੀਰ ਦਾ ਮੁੱਦਾ ਉਠਾਉਂਦੇ ਰਹਿੰਦੇ ਹਨ।

ਉਨ੍ਹਾਂ ਪਿਛਲੇ ਸਾਲ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਵੀ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ।

Spread the love