ਅਮਰੀਕਾ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ।

ਇਹ ਪਹਿਲੀ ਵਾਰ ਸੀ ਜਦੋਂ ਕਿਸੇ ਭਾਰਤੀ-ਅਮਰੀਕੀ ਉਪ ਰਾਸ਼ਟਰਪਤੀ ਨੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਕਮਲਾ ਹੈਰਿਸ ਨੇ ਅੱਤਵਾਦ ਅਤੇ ਇਸ ਵਿੱਚ ਪਾਕਿਸਤਾਨ ਦੀ ਭੂਮਿਕਾ ਦਾ ਮੁੱਦਾ ਵੀ ਉਠਾਇਆ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਕਈ ਅੱਤਵਾਦੀ ਸੰਗਠਨ ਮੌਜੂਦ ਹਨ।

ਹੈਰਿਸ ਨੇ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਹ ਅਮਰੀਕਾ ਅਤੇ ਭਾਰਤ ਦੀ ਸੁਰੱਖਿਆ ਲਈ ਖਤਰਾ ਨਾ ਬਣ ਜਾਣ।

ਹੋਰਾਂ ਪੱਖਾਂ ‘ਤੇ ਗੱਲ ਕਰਦਿਆਂ ਕਮਲਾ ਹੈਰਿਸ ਨੇ ਸਰਹੱਦ ਪਾਰ ਅੱਤਵਾਦ ਦੇ ਮੁੱਦੇ ‘ਤੇ ਮੋਦੀ ਦੇ ਬਿਆਨ ਨਾਲ ਸਹਿਮਤੀ ਵੀ ਜਤਾਈ।

ਉਨ੍ਹਾਂ ਇਸ ਗੱਲ ‘ਤੇ ਵੀ ਸਹਿਮਤੀ ਪ੍ਰਗਟਾਈ ਕਿ ਭਾਰਤ ਕਈ ਦਹਾਕਿਆਂ ਤੋਂ ਅੱਤਵਾਦ ਦਾ ਸ਼ਿਕਾਰ ਰਿਹਾ ਹੈ ਅਤੇ ਹੁਣ ਪਾਕਿਸਤਾਨ ਤੋਂ ਅੱਤਵਾਦੀ ਸੰਗਠਨਾਂ ਨੂੰ ਮਿਲਣ ਵਾਲੀ ਸਹਾਇਤਾ ‘ਤੇ ਸਖਤ ਨਜ਼ਰ ਰੱਖਣ ਦੀ ਲੋੜ ਹੈ।

ਹੈਰਿਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰਾ ਅਤੇ ਮੇਰੇ ਵਫਦ ਦਾ ਸਵਾਗਤ ਕਰਨ ਲਈ ਧੰਨਵਾਦ।

ਮੈਨੂੰ ਕੁਝ ਮਹੀਨੇ ਪਹਿਲਾਂ ਤੁਹਾਡੇ ਨਾਲ ਗੱਲ ਕਰਨ ਦਾ ਮੌਕਾ ਮਿਿਲਆ ਸੀ।

ਇਹ ਉਹ ਸਮਾਂ ਸੀ ਜਦੋਂ ਭਾਰਤ ਕਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਸੀ ਮਦਦ ਲਈ ਜੋ ਹੱਥ ਤੁਸੀਂ ਵਧਾਇਆ ਉਸ ਲਈ ਤੁਹਾਡਾ ਧੰਨਵਾਦ।

ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਨੂੰ ਨਵੀਆਂ ਉਚਾਈਆਂ ਦੇਣ ਦੀ ਲੋੜ ‘ਤੇ ਵੀ ਸਹਿਮਤੀ ਪ੍ਰਗਟਾਈ।

ਖਾਸ ਕਰ ਕਰੋਨਾ ਵੈਕਸੀਨ ਦੇ ਉਤਪਾਦਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹਾਂ ਕਿ ਇਹ ਦੁਬਾਰਾ ਟੀਕਾ ਨਿਰਯਾਤ ਕਰਨ ਜਾ ਰਿਹਾ ਹੈ।

ਉੱਥੇ ਹੁਣ ਹਰ ਰੋਜ਼ ਇੱਕ ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਜਦੋਂ ਕੋਵਿਡ ਭਾਰਤ ਵਿੱਚ ਖਤਰਨਾਕ ਹੋ ਗਿਆ, ਅਮਰੀਕਾ ਇਸ ਮੁਸ਼ਕਲ ਸਮੇਂ ਵਿੱਚ ਇਸਦੇ ਨਾਲ ਖੜ੍ਹਾ ਸੀ।

Spread the love