ਅਮਰੀਕਾ ਵਲੋਂ ਬਣਾਏ ਗਏ ਨਵੇਂ ਸੰਗਠਨ ਔਕਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਨੇ।

ਅਮਰੀਕਾ ਨੇ ਆਸਟ੍ਰੇਲੀਆ ਤੇ ਬ੍ਰਿਟੇਨ ਨਾਲ ਮਿਲ ਕੇ ਬਣਾਏ ਨਵੇਂ ਤਿੰਨ ਧਿਰੀ ਗੱਠਜੋੜ ‘ਔਕਸ’ ਵਿੱਚ ਭਾਰਤ ਜਾਂ ਜਾਪਾਨ ਨੂੰ ਸ਼ਾਮਲ ਕਰਨ ਦੀਆਂ ਸੰਭਾਵਨਾ ਤੋਂ ਨਾਂਹ ਕਰ ਦਿੱਤੀ ਹੈ।

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਆਸਟਰੇਲਿਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਤੇ ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ 15 ਸਤੰਬਰ ਨੂੰ ਸਾਂਝੇ ਤੌਰ ’ਤੇ ਤਿੰਨ ਧਿਰੀ ਸੁਰੱਖਿਆ ਗੱਠਜੋੜ ‘ਔਕਸ’ ਦੇ ਗਠਨ ਦਾ ਐਲਾਨ ਕੀਤਾ ਸੀ।

ਗੱਠਜੋੜ ਤਹਿਤ ਆਸਟਰੇਲੀਆ ਨੂੰ ਪਹਿਲੀ ਵਾਰ ਪ੍ਰਮਾਣੂ ਤਾਕਤ ਨਾਲ ਲੈਸ ਪਣਡੁੱਬੀਆਂ ਦੀ ਫਲੀਟ ਮਿਲੇਗੀ।

ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੈੱਨ ਸਾਕੀ ਨੇ ਕਿਹਾ ਸੀ ਕਿ ਪਿਛਲੇ ਹਫ਼ਤੇ ‘ਔਕਸ’ ਦਾ ਐਲਾਨ ਕੋਈ ਸੰਕੇਤ ਦੇਣ ਦੇ ਇਰਾਦੇ ਨਾਲ ਨਹੀਂ ਕੀਤਾ ਗਿਆ ਸੀ।

Spread the love