24 ਸਤੰਬਰ

ਚਰਨਜੀਤ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮ ਜਥੇਬੰਦੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ।

ਮੁਲਾਜ਼ਮਾਂ ਨੇ ਇਸ ਅਪੀਲ ਨੂੰ ਠੁਕਰਾਉਂਦਿਆਂ ਹੜਤਾਲਾਂ ਤੇ ਰੋਸ ਮੁਜ਼ਾਹਰੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਅੱਜ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਪਿਛਲੇ ਸਮੇਂ ‘ਚ ਟਾਲੀ ਗਈ ਹੜਤਾਲ ਨੂੰ ਮੁੜ ਬਹਾਲ ਕਰਦਿਆਂ ਦੋ ਘੰਟੇ ਲਈ ਸਾਰੇ ਬੱਸ ਅੱਡਿਆਂ ਨੂੰ ਬੰਦ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।

ਮੁਲਾਜ਼ਮਾਂ ਵੱਲੋਂ ਅੱਜ ਪਨਬੱਸ ਸਰਵਿਸ ਬੰਦ ਰੱਖੀ ਗਈ। ਅੱਜ ਪੰਜਾਬ ਭਰ ਦੇ ਬੱਸ ਅੱਡਿਆ ‘ਚ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਨੇ ਮੇਨ ਗੇਟ ‘ਤੇ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਸੂਬਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਸਾਡੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਤੇ ਪ੍ਰਮੁੱਖ ਵਿਸ਼ੇਸ਼ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ‘ਚ ਕੁਝ ਮੰਗਾਂ ਮੰਨੀਆਂ ਗਈਆਂ ਸਨ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।

ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਮੁਲਾਜ਼ਮਾਂ ਪ੍ਰਤੀ ਦਿੱਤੇ ਬਿਆਨ ਨਾਲ ਸਾਨੂੰ ਕੁਝ ਉਮੀਦ ਜ਼ਰੂਰ ਹੈ ਪਰ ਅਸੀਂ ਅੱਜ ਆਪਣਾ ਸੁਨੇਹਾ ਇਸ ਹੜਤਾਲ ਰਾਹੀਂ ਸਰਕਾਰ ਤਕ ਪਹੁੰਚਾ ਰਹੇ ਹਾਂ। ਯੂਨੀਅਨ ਦੀਆਂ ਮੁੱਖ ਮੰਗਾਂ ‘ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 10 ਹਜ਼ਾਰ ਨਵੀਂਆਂ ਬੱਸਾਂ ਪਾਉਣੀਆਂ ਸ਼ਾਮਿਲ ਹੈ।

ਚੰਨੀ ਨੂੰ ਸਾਡੀ ਯੂਨੀਅਨ ਨੇ 15 ਦਿਨ ਦਾ ਹੋਰ ਸਮਾਂ ਦਿੱਤਾ ਹੈ। ਪਹਿਲਾਂ ਅਸੀਂ 29 ਸਤੰਬਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨੀ ਸੀ ਪਰ ਹੁਣ 11 ਅਕਤੂਬਰ ਨੂੰ ਕੀਤੀ ਜਾਵੇਗੀ ਤੇ ਸਰਕਾਰ ਨੂੰ ਸਾਡੀਆਂ ਮੰਗਾਂ ਉਦੋਂ ਤਕ ਮੰਨ ਲੈਣੀਆਂ ਚਾਹੀਦੀਆਂ ਹਨ।ਇਸਦੇ ਨਾਲ ਹੀ ਕੱਚੇ ਮੁਾਲਜ਼ਮਾਂ ਨੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਹਾਇਸ਼ ਅੱਗੇ ਧਰਨਾ ਦੇਣ ਦੀ ਚਿਤਾਵਨੀ ਵੀ ਦਿੱਤੀ

Spread the love